Indigo ਉਡਾਣਾਂ ਦੇ ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਲਈ ਰਾਹਤ ਭਰੀ ਖਬਰ! ਇਸ ਦਿਨ ਮਿਲੇਗਾ Travel ਵਾਊਚਰ
ਨਵੀ ਦਿੱਲੀ, 20 ਦਸੰਬਰ 2025 (ਵਿਸ਼ਵ ਵਾਰਤਾ): ਭਾਰਤ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ (Indigo) ਦੀਆਂ ਘਰੇਲੂ ਉਡਾਣ ਸੇਵਾਵਾਂ ਦਸੰਬਰ ਦੇ ਸ਼ੁਰੂ ਵਿੱਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ। ਇਸ ਦੌਰਾਨ ਸੈਂਕੜੇ ਉਡਾਣਾਂ ਰੱਦ ਹੋਈਆਂ, ਜਦੋਂ ਕਿ ਕਈ ਉਡਾਣਾਂ ਆਪਣੇ ਸਮੇਂ ਤੋਂ ਕਈ ਘੰਟੇ ਦੇਰੀ ਨਾਲ ਚੱਲੀਆਂ। ਇਸ ਸਮੇਂ ਦੌਰਾਨ ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ ਲੱਖਾਂ ਯਾਤਰੀ ਕਾਫ਼ੀ ਪ੍ਰਭਾਵਿਤ ਹੋਏ। ਇੰਡੀਗੋ ਨੇ ਹੁਣ ਪ੍ਰਭਾਵਿਤ ਯਾਤਰੀਆਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਇੰਡੀਗੋ ਏਅਰਲਾਈਨਜ਼ ਪ੍ਰਬੰਧਨ 26 ਦਸੰਬਰ ਤੋਂ ਉਡਾਣਾਂ ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਨੂੰ 10,000 ਰੁਪਏ ਦੇ ਯਾਤਰਾ ਵਾਊਚਰ ਜਾਰੀ ਕਰੇਗਾ। ਕੰਪਨੀ ਪ੍ਰਬੰਧਨ ਨੇ ਕਿਹਾ ਹੈ ਕਿ ਇਹ ਵਾਊਚਰ ਸਰਕਾਰੀ ਨਿਯਮਾਂ ਅਨੁਸਾਰ ਯਾਤਰੀਆਂ ਨੂੰ ਮਿਲਣ ਵਾਲੇ ਪੰਜ ਤੋਂ ਦਸ ਹਜ਼ਾਰ ਰੁਪਏ ਦੇ ਮੁਆਵਜ਼ੇ ਤੋਂ ਇਲਾਵਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















