• Latest
  • Trending
ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ Punjab ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ Punjab ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

2 years ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

19 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

3 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ Punjab ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ

April 30, 2025
in ਖਬਰਾਂ, ਪੰਜਾਬ
ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ Punjab ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

ਉਦਯੋਗ ਬਣੇ ਨਵੇਂ ਕਲਾਸਰੂਮ: ਹਰਜੋਤ ਸਿੰਘ ਬੈਂਸ ਨੇ Punjab ਦੇ ਨਿਵੇਕਲੇ ਬੀ.ਟੈਕ ਪ੍ਰੋਗਰਾਮ ਦਾ ਕੀਤਾ ਆਗ਼ਾਜ਼

•ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਜ਼ ਨੇ ਸਿੱਖਿਆ-ਉਦਯੋਗ ਦੇ ਪਾੜੇ ਨੂੰ ਖ਼ਤਮ ਕਰਨ ਲਈ ਮਿਲਾਇਆ ਹੱਥ

ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ):- ਸੂਬੇ ਵਿੱਚ ਹੁਨਰ-ਆਧਾਰਤ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਦਿਆਂ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਲੋੜਾਂ ਦੇ ਹਾਣੀ ਬਣਾਉਣ ਦੇ ਉਦੇਸ਼ ਨਾਲ Punjab ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਅਤੇ ਫਰੀਦਾਬਾਦ ਦੀ ਵਿਕਟੂਰਾ ਟੈਕਨਾਲੌਜੀਜ਼ ਪ੍ਰਾਈਵੇਟ ਲਿਮਟਿਡ (ਵੀ.ਟੀ.ਪੀ.ਐਲ.) ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ, ਜਿਸ ਤਹਿਤ ਪਹਿਲੇ ਸਮੈਸਟਰ ਤੋਂ ਹੀ ਵਿਦਿਆਰਥੀ ਉਦਯੋਗ ਦਾ ਹਿੱਸਾ ਬਣਨਗੇ ਅਤੇ ਉਦਯੋਗ ਕੈਂਪਸ ਨੂੰ ਯੂਨੀਵਰਸਿਟੀ ਦਾ ਡੀਮਡ ਕੈਂਪਸ ਮੰਨਿਆ ਜਾਵੇਗਾ।
ਇਸ ਸਮਝੌਤੇ ‘ਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਵਿਕਟੂਰਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਹਰਦੀਪ ਸਿੰਘ ਬਾਂਗਾ ਨੇ ਹਸਤਾਖਰ ਕੀਤੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਿਰਫ਼ ਇੱਕ ਸਮਝੌਤਾ ਨਹੀਂ ਹੈ – ਇਹ ਪੰਜਾਬ ਦੇ ਨੌਜਵਾਨਾਂ ਨਾਲ ਇੱਕ ਵਾਅਦਾ ਹੈ ਕਿ ਉਨ੍ਹਾਂ ਨੂੰ ਥਿਊਰੀ ਤੋਂ ਪਾਰ ਅਸਲ-ਸੰਸਾਰ ਦੀਆਂ ਐਪਲੀਕੇਸ਼ਨਾਂ, ਅਤਿ-ਆਧੁਨਿਕ ਤਕਨਾਲੋਜੀਆਂ ਅਤੇ ਵਿਹਾਰਕ ਅਨੁਭਵ ਵਾਲੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਇਹ ਭਾਈਵਾਲੀ ਅਕਾਦਮਿਕ ਸਿਖਲਾਈ ਵਿੱਚ ਉਦਯੋਗਾਂ ਨੂੰ ਸ਼ਾਮਲ ਕਰਕੇ ਪੰਜਾਬ ਵਿੱਚ ਤਕਨੀਕੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ‘ਤੇ ਕੇਂਦਰਿਤ ਹੈ, ਜੋ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਦਾ ਰਾਹ ਪੱਧਰਾ ਕਰੇਗਾ।
ਇਸ ਸਮਝੌਤੇ ਦੇ ਮੁੱਖ ਪਹਿਲੂਆਂ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੀ.ਟੈਕ. ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਚਾਰ ਸਾਲਾਂ ਦਾ ਹੋਵੇਗਾ। ਇਸ ਦੇ ਪੰਜ ਸਮੈਸਟਰ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਕਰਵਾਏ ਜਾਣਗੇ ਜਿਸ ਵਿੱਚ ਅਕਾਦਮਿਕ ਅਧਿਐਨ ਸ਼ਾਮਲ ਹੋਵੇਗਾ ਅਤੇ ਪ੍ਰੈਕਟੀਕਲ ਇੰਡਸਟਰੀਅਲ ਸਿਖਲਾਈ ਦੇ ਆਖਰੀ ਤਿੰਨ ਸਮੈਸਟਰ ਵਿਕਟੂਰਾ ਟੈਕਨਾਲੌਜੀਜ਼ ਵਿਖੇ ਕਰਵਾਏ ਜਾਣਗੇ। ਇਹ ਪ੍ਰੋਗਰਾਮ 30 ਵਿਦਿਆਰਥੀਆਂ ਦੇ ਬੈਚ ਨਾਲ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਹਰੇਕ ਵਿਦਿਆਰਥੀ ‘ਤੇ ਧਿਆਨ ਦਿੰਦਿਆਂ ਉੱਚ-ਗੁਣਵੱਤਾ ਵਾਲੀ ਸਿਖਲਾਈ ਨੂੰ ਯਕੀਨੀ ਬਣਾਇਆ ਜਾ ਸਕੇ।
ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਵਿਕਟੂਰਾ ਟੈਕਨਾਲੋਜੀਜ਼ ਅਨੁਭਵੀ ਸਿੱਖਿਆ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਇੱਕ ਵੀ.ਟੀ.ਪੀ.ਐਲ. ਐਡਵਾਂਸਡ ਆਟੋਮੇਸ਼ਨ ਲੈਬ ਸਥਾਪਤ ਕਰੇਗੀ। ਇਸ ਪ੍ਰੋਗਰਾਮ ਤਹਿਤ ਆਰਥਿਕ ਤੌਰ ‘ਤੇ ਪਛੜੇ ਹੋਣਹਾਰ ਵਿਦਿਆਰਥੀਆਂ ਲਈ 50 ਫ਼ੀਸਦ ਤੱਕ ਦੀ ਵਿੱਤੀ ਸਹਾਇਤਾ ਦੇ ਨਾਲ-ਨਾਲ ਉਦਯੋਗਿਕ ਸਿਖਲਾਈ ਦੌਰਾਨ ਮੁਫਤ ਰਿਹਾਇਸ਼, ਭੋਜਨ, ਸਥਾਨਕ ਆਵਾਜਾਈ ਅਤੇ ਵਜ਼ੀਫ਼ਾ ਵੀ ਪ੍ਰਦਾਨ ਕੀਤਾ ਜਾਵੇਗਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿਦਿਅਕ ਖੇਤਰ ਦੀ ਨੁਹਾਰ ਬਦਲਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਉਦਯੋਗਿਕ ਖੇਤਰ ਦੀਆਂ ਭਵਿੱਖੀ ਜ਼ਰੂਰਤਾਂ ਨਾਲ ਵਿਦਿਅਕ ਬੁਨਿਆਦੀ ਢਾਂਚੇ ਨੂੰ ਜੋੜਨ ਲਈ ਸਰਕਾਰ ਦੀ ਅਗਾਂਹਵਧੂ ਰਣਨੀਤੀ ‘ਤੇ ਜ਼ੋਰ ਦਿੱਤਾ। ਸੂਬਾ ਸਰਕਾਰ ਵੱਲੋਂ ਅਜਿਹਾ ਅਕਾਦਮਿਕ ਮਾਡਲ ਤਿਆਰ ਕੀਤਾ ਜਾ ਰਿਹਾ ਹੈ ਜੋ ਆਟੋਮੇਸ਼ਨ, ਉੱਨਤ ਨਿਰਮਾਣ ਅਤੇ ਰੋਬੋਟਿਕਸ ਦੀਆਂ ਮੰਗਾਂ ਨੂੰ ਪੂਰਾ ਕਰਦਾ ਹੈ।
ਸਿੱਖਿਆ, ਪਾਠਕ੍ਰਮ ਵਿਕਾਸ ਅਤੇ ਫੈਕਲਟੀ ਸਿਖਲਾਈ ਵਿੱਚ ਸਰਗਰਮ ਸ਼ਮੂਲੀਅਤ ਲਈ ਵਿਕਟੂਰਾ ਟੈਕਨਾਲੋਜੀਜ਼ ਦੀ ਸ਼ਲਾਘਾ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਹੋਰ ਉਦਯੋਗਾਂ ਨੂੰ ਵੀ ਸੂਬਾ ਸਰਕਾਰ ਦੀਆਂ ਵਿਦਿਅਕ ਸੰਸਥਾਵਾਂ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵਵਿਆਪੀ ਮੌਕਿਆਂ ਲਈ ਤਿਆਰ ਕਰਨ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਮੋਨੀਸ਼ ਕੁਮਾਰ, ਡਾਇਰੈਕਟਰ ਵਿਕਟੂਰਾ ਟੈਕਨਾਲੌਜੀਜ਼ ਸ੍ਰੀ ਅਮਿਤਬੀਰ ਸਿੰਘ ਬਾਂਗਾ, ਸੀ.ਐਸ.ਆਰ. ਹੈੱਡ ਸ੍ਰੀ ਅਜੇ ਕੁਮਾਰ ਸੋਮਵੰਸ਼ੀ, ਐਮ.ਆਰ.ਐਸ.ਪੀ.ਟੀ.ਯੂ. ਦੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ, ਕੋਆਰਡੀਨੇਟਰ ਡਾ. ਅਮਿਤ ਭਾਟੀਆ ਅਤੇ ਐਮ.ਆਰ.ਐਸ.ਪੀ.ਟੀ.ਯੂ. ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Most Popular

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

ਪ੍ਰਭਾਸ ਦੀ ਫਿਲਮ ‘Spirit’ ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ ‘ਰਾਮਾਇਣ ਭਾਗ 2’ ਨਾਲ ਹੋਵੇਗਾ ਮੁਕਾਬਲਾ

by Navjot
4 weeks ago
0

ਪ੍ਰਭਾਸ ਦੀ ਫਿਲਮ 'Spirit' ਨੂੰ ਮਿਲੀ ਰਿਲੀਜ਼ ਦੀ ਨਵੀਂ ਤਾਰੀਖ; ਹੁਣ ਰਣਬੀਰ ਕਪੂਰ ਦੀ 'ਰਾਮਾਇਣ ਭਾਗ 2' ਨਾਲ ਹੋਵੇਗਾ ਮੁਕਾਬਲਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 