International: ਮੈਕਸੀਕੋ ਵਿੱਚ ਆਇਆ 6.5 ਤੀਬਰਤਾ ਦਾ ਜ਼ਬਰਦਸਤ ਭੂਚਾਲ
ਨਵੀਂ ਦਿੱਲੀ, 3 ਜਨਵਰੀ 2025 (ਵਿਸ਼ਵ ਵਾਰਤਾ) – ਨਵੇਂ ਸਾਲ ਦੀ ਸ਼ੁਰੂਆਤ ਤੋਂ ਸਿਰਫ਼ ਦੋ ਦਿਨ ਬਾਅਦ, ਮੈਕਸੀਕੋ (International) ਦੀ ਰਾਜਧਾਨੀ ਅਤੇ ਪ੍ਰਸ਼ਾਂਤ ਤੱਟ ‘ਤੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਸ਼ੁੱਕਰਵਾਰ ਸਵੇਰੇ ਦੱਖਣੀ ਮੈਕਸੀਕੋ ਵਿੱਚ 6.5 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਕਈ ਘਰਾਂ ਵਿੱਚ ਤਰੇੜਾਂ ਆ ਗਈਆਂ। ਭੂਚਾਲ ਕਾਰਨ ਦੋ ਲੋਕਾਂ ਦੀ ਮੌਤ ਅਤੇ 12 ਜਣਿਆ ਦੇ ਜ਼ਖਮੀ ਹੋਣ ਦੀ ਖਬਰ ਹੈ।
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਦੇ ਅਨੁਸਾਰ, ਸ਼ੁੱਕਰਵਾਰ ਨੂੰ ਮੈਕਸੀਕੋ ਦੇ ਗੁਰੇਰੋ ਖੇਤਰ ਵਿੱਚ 6.5 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਭਾਰਤੀ ਮਿਆਰੀ ਸਮੇਂ (IST) ਦੇ ਅਨੁਸਾਰ ਸ਼ਾਮ 7:28 ਵਜੇ 40 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ, ਜਿਸਦਾ ਕੇਂਦਰ 16.99 ਉੱਤਰੀ ਅਕਸ਼ਾਂਸ਼ ਅਤੇ 99.26 ਪੱਛਮੀ ਦੇਸ਼ਾਂਤਰ ‘ਤੇ ਸੀ।

ਭੂਚਾਲ ਦੇ ਝਟਕੇ ਰਾਜਧਾਨੀ ਮੈਕਸੀਕੋ ਸਿਟੀ ਅਤੇ ਦੱਖਣ-ਪੱਛਮੀ ਰਾਜ ਗੁਆਰੇਰੋ (International) ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਸੇਵਾ ਨੇ ਇਸਦੀ ਪੁਸ਼ਟੀ ਕੀਤੀ। ਜਿਸ ਸਮੇਂ ਭਚਾਲ ਆਇਆ ਉਸ ਸਮੇਂ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਇੱਕ ਪ੍ਰੈਸ ਕਾਨਫਰੰਸ ਕਰ ਰਹੇ ਸਨ, ਪਰ ਭੂਚਾਲ ਕਾਰਨ ਉਨ੍ਹਾਂ ਨੂੰ ਪੱਤਰਕਾਰਾਂ ਸਮੇਤ ਬਾਹਰ ਨਿਕਲਣਾ ਪਿਆ, ਪਰ ਉਹ ਥੋੜ੍ਹੀ ਦੇਰ ਬਾਅਦ ਪ੍ਰੈਸ ਕਾਨਫਰੰਸ ਲਈ ਵਾਪਸ ਆ ਗਏ। ਰਾਸ਼ਟਰਪਤੀ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਮੈਕਸੀਕੋ ਸਿਟੀ ਤੋਂ ਲਗਭਗ 230 ਕਿਲੋਮੀਟਰ ਦੂਰ ਸੈਨ ਮਾਰਕੋਸ ਵਿੱਚ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























