• Latest
  • Trending
ਵਿਸ਼ਵ ਮਾਂ ਬੋਲੀ ਦਿਹਾੜੇ ‘ਤੇ ;  ਮੈਨੂੰ ਇਉਂ ਨਾ ਮਨੋਂ ਵਿਸਾਰ – ਪ੍ਰੋ.ਗੁਰਭਜਨ ਸਿੰਘ ਗਿੱਲ

ਵਿਸ਼ਵ ਮਾਂ ਬੋਲੀ ਦਿਹਾੜੇ ‘ਤੇ ;  ਮੈਨੂੰ ਇਉਂ ਨਾ ਮਨੋਂ ਵਿਸਾਰ – ਪ੍ਰੋ.ਗੁਰਭਜਨ ਸਿੰਘ ਗਿੱਲ

8 months ago
ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

18 minutes ago
ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

33 minutes ago
Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

42 minutes ago
ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

58 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਗੌਡ’ ਸ਼ੋਅ ਮੁਲਤਵੀ

2 hours ago
ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

ਪਰਵਿੰਦਰ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਨਾਲ ਗੱਲਬਾਤ ਕਰੇਗੀ ਸਰਕਾਰ ; 3 ਮੈਂਬਰੀ ਮਹਿਲਾ ਟੀਮ ਦਾ ਗਠਨ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

3 hours ago
 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

 ਰੱਖਿਆ ਮੰਤਰੀ ਰਾਜਨਾਥ ਸਿੰਘ SCO ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਤਾਜਿਕਸਤਾਨ ਰਵਾਨਾ

4 hours ago
ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

4 hours ago
Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

4 hours ago
ਕਪੂਰਥਲਾ : ਲੋੜਵੰਦ ਮਰੀਜ਼ਾਂ ਲਈ MLA ਰਾਣਾ ਇੰਦਰ ਪ੍ਰਤਾਪ ਸਿੰਘ ਦਾ ਵੱਡਾ ਉਪਰਾਲਾ, PGI ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ

ਕਪੂਰਥਲਾ : ਲੋੜਵੰਦ ਮਰੀਜ਼ਾਂ ਲਈ MLA ਰਾਣਾ ਇੰਦਰ ਪ੍ਰਤਾਪ ਸਿੰਘ ਦਾ ਵੱਡਾ ਉਪਰਾਲਾ, PGI ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ

4 hours ago
Hindi News
English News
Monday, October 19, 2026
No Result
View All Result
29 °c
Chandigarh
23 ° Tue
24 ° Wed
25 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਸ਼ਵ ਮਾਂ ਬੋਲੀ ਦਿਹਾੜੇ ‘ਤੇ ;  ਮੈਨੂੰ ਇਉਂ ਨਾ ਮਨੋਂ ਵਿਸਾਰ – ਪ੍ਰੋ.ਗੁਰਭਜਨ ਸਿੰਘ ਗਿੱਲ

February 21, 2026
in ਖਬਰਾਂ, ਪੰਜਾਬ
ਵਿਸ਼ਵ ਮਾਂ ਬੋਲੀ ਦਿਹਾੜੇ ‘ਤੇ ;  ਮੈਨੂੰ ਇਉਂ ਨਾ ਮਨੋਂ ਵਿਸਾਰ – ਪ੍ਰੋ.ਗੁਰਭਜਨ ਸਿੰਘ ਗਿੱਲ

ਵਿਸ਼ਵ ਮਾਂ ਬੋਲੀ ਦਿਹਾੜੇ ‘ਤੇ ;  ਮੈਨੂੰ ਇਉਂ ਨਾ ਮਨੋਂ ਵਿਸਾਰ – ਪ੍ਰੋ.ਗੁਰਭਜਨ ਸਿੰਘ ਗਿੱਲ

ਚੰਡੀਗੜ੍ਹ, 21ਫਰਵਰੀ(ਵਿਸ਼ਵ ਵਾਰਤਾ) 

ਕਈ ਸਾਲ ਪਹਿਲਾਂ ਯੂਨੈਸਕੋ ਦੀ ਰਿਪੋਰਟ ਦੇ ਹਵਾਲੇ ਨਾਲ ਸਮੁੱਚੇ ਵਿਸ਼ਵ ਵਿੱਚ ਇਹ ਚਰਚਾ ਆਮ ਹੋ ਗਈ ਸੀ ਕਿ ਆਉਦੇ 50 ਸਾਲਾਂ ਵਿੱਚ ਪੰਜਾਬੀ ਭਾਸ਼ਾ ਦਾ ਵਜੂਦ ਖਤਮ ਹੋਣ ਦੀਆਂ ਸੰਭਾਵਨਾਵਾਂ ਹਨ। ਇਸ ਗੱਲ ਨੂੰ ਵੀਹ ਸਾਲ ਹੋ ਗਏ ਹਨ। ਸ੍ਵ: ਕੁਲਦੀਪ ਨਈਅਰ ਨੇ ਜਦੋਂ ਇਹ ਟਿੱਪਣੀ ਕੁਝ ਸਾਲ ਪਹਿਲਾਂ ਇਸ ਰਿਪੋਰਟ ਦੇ ਹਵਾਲੇ ਨਾਲ ਕੀਤੀ ਸੀ ਤਾਂ ਸਾਡੇ ਬਹੁਤੇ ਵਿਦਵਾਨਾਂ ਨੇ ਇਸ ਨੂੰ ਸੱਚ ਕਰ ਜਾਣਿਆ ਅਤੇ ਰਾਤੋ ਰਾਤ ਫਿਕਰਮੰਦੀ ਦੇ ਮਤੇ ਪਾਸ ਕਰਨ ਲੱਗ ਪਏ। ਘਰ ਘਰ ਫੂਹੜੀਆਂ ਵਿਛਾ ਕੇ ਬੈਠ ਗਏ। ਅੰਤਿਮ ਸੰਸਕਾਰ ਵਾਲੀ ਮਾਨਸਿਕਤਾ ਨਾਲ ਅਸੀਂ ਆਪਣੀ ਜ਼ੁਬਾਨ ਨਾਲ ਕੋਝਾ ਵਿਹਾਰ ਕਰਨ ਲੱਗੇ।

ਕੁਝ ਸਿਆਣਿਆਂ ਨੇ ਰਿਪੋਰਟਾਂ ਫੋਲੀਆਂ ਤਾਂ ਗੱਲ ਵਿਚੋਂ ਇਹ ਨਿਕਲੀ ਕਿ ਜਿਹੜੀਆਂ ਭਾਸ਼ਾਵਾਂ ਖਤਰੇ ਅਧੀਨ ਹਨ ਉਨ੍ਹਾਂ ਵਿੱਚ ਪੰਜਾਬੀ ਦਾ ਵੀ ਨਾਂ ਬੋਲਦਾ ਹੈ। ਇਸ ਗੱਲ ਲਈ ਸਾਨੂੰ ਕਿਸੇ ਬਾਹਰਲੀ ਏਜੰਸੀ ਪਾਸੋਂ ਤਸਦੀਕ ਕਰਵਾਉਣ ਦੀ ਲੋੜ ਨਹੀਂ ਹੈ ਸਗੋਂ ਹਕੀਕਤ ਇਹ ਹੈ ਕਿ ਅਸੀਂ ਆਪਣੇ ਘਰਾਂ, ਪਰਿਵਾਰਾਂ, ਵਪਾਰਾਂ ਅਤੇ ਪਿਆਰਾਂ ਵਿੱਚੋਂ ਪੰਜਾਬੀ ਨੂੰ ਨਿਕਾਲਾ ਦੇ ਦਿੱਤਾ ਹੈ। ਤੁਸੀਂ ਦਿਨ ਚੜ੍ਹਨ ਤੋਂ ਸੂਰਜ ਅਸਤਣ ਤੀਕ ਆਪਣੀ ਜ਼ਿੰਦਗੀ ਨੂੰ ਖੁਦ ਵੇਖੋ। ਆਪਣੇ ਘਰ ਤੋਂ ਰੁਜ਼ਗਾਰ ਤੀਕ ਦੇ ਸਫਰ ਦੌਰਾਨ ਤੁਰਦੇ ਫਿਰਦੇ ਨਜ਼ਰ ਮਾਰੋ ਕਿ ਪੰਜਾਬੀ ਕਿਥੇ ਹੈ?

ਤੁਹਾਡੇ ਹੱਥ ਵਿੱਚ ਫੜਿਆ ਤੁਹਾਡਾ ਹੀ ਪਛਾਣ ਪੱਤਰ ਜਿਸ ਨੂੰ ਵਿਜ਼ਟਿੰਗ ਕਾਰਡ ਕਹਿੰਦੇ ਹੋ ਉਹ ਕਿਹੜੀ ਭਾਸ਼ਾ ਵਿੱਚ ਹੈ? ਤੁਹਾਡੇ ਘਰ ਦੀ ਨੰਬਰ ਪਲੇਟ ਅਤੇ ਨਾਮ ਕਿਸ ਭਾਸ਼ਾ ਵਿੱਚ ਹੈ? ਤੁਹਾਡੇ ਬੱਚਿਆਂ ਦੇ ਸਕੂਲ ਵਿੱਚ ਕਿਹੜੀ ਭਾਸ਼ਾ ਦੀ ਸਰਦਾਰੀ ਹੈ? ਤੁਹਾਡਾ ਬੱਚਾ ਟੀ. ਵੀ. ਚੈਨਲ ਤੇ ਕਿਸ ਭਾਸ਼ਾ ਦੇ ਪ੍ਰੋਗਰਾਮ ਦੇਖਦਾ ਹੈ। ਜੇਕਰ ਉਸ ਦਾ ਵੱਸ ਚੱਲੇ ਤਾਂ ਉਹ ਕਿਹੜੇ ਗੀਤਾਂ ਨੂੰ ਟੀ. ਵੀ. ਜਾਂ ਇੰਟਰੈਨੈੱਟ ਤੋਂ ਸੁਣਦਾ ਹੈ? ਤੁਸੀਂ ਆਪਣੇ ਤੋਂ ਲੈ ਕੇ ਬੱਚਿਆਂ ਤੀਕ ਦੇ ਪਹਿਰਾਵੇ, ਲੀੜੇ ਕੱਪੜਿਆਂ ਦੇ ਨਾਂ ਸੋਚੋ, ਬਹੁਤੇ ਪੰਜਾਬੀ ਵਿੱਚ ਨਹੀਂ ਹਨ। ਅੰ

ਗਰੇਜ਼ੀ ਜਾਂ ਕਿਸੇ ਹੋਰ ਜ਼ੁਬਾਨ ਤੋਂ ਆਏ ਹਨ। ਬੱਚਿਆਂ ਦੇ ਆਪਸੀ ਵਾਰਤਾਲਾਪ ਨੂੰ ਕਦੀ ਸੁਣਿਓ, ਓਹਲੇ ਬੈਠ ਕੇ। ਉਹ ਤੁਹਾਡੀ ਮਾਂ ਬੋਲੀ ਨੂੰ ਟਿੱਚ ਜਾਣਦੇ ਹਨ। ਉਨ੍ਹਾਂ ਕੋਲ ਆਪਣਾ ਅਨੁਭਵ ਹੈ ਅਤੇ ਉਸ ਅਨੁਭਵ ਦੀ ਭਾਸ਼ਾ ਹਿੰਦੀ ਜਾਂ ਅੰਗਰੇਜ਼ੀ ਬਣਾ ਦਿੱਤੀ ਗਈ ਹੈ। ਪੁੱਤਰ ਧੀਆਂ ਨੂੰ ਵਧੇਰੇ ਕਮਾਊ ਬਣਾਉਣ ਦੀ ਪ੍ਰਵਿਰਤੀ ਨੇ ਉਨ੍ਹਾਂ ਕੁਲੀਨ ਵਰਗ ਦੇ ਵਿਦਿਅਕ ਅਦਾਰਿਆਂ ਵਿੱਚ ਪੜ੍ਹਨ ਦੀ ਹੋੜ ਲਾ ਦਿੱਤੀ ਹੈ ਜਿਥੇ ਮਾਂ ਬੋਲੀ ਦਾ ਰੁਤਬਾ ਕਿਸੇ ਨੌਕਰਾਣੀ ਜਾਂ ਗੋਲੀ ਤੋਂ ਵੱਧ ਨਹੀਂ।

ਹਕੀਕਤ ਇਹ ਹੈ ਕਿ ਬੱਚਾ ਜੰਮਣ ਸਾਰ ਮਾਪਿਆਂ ਦੀ ਇੱਛਾ ਵਿੱਚ ਇਹ ਗੱਲ ਬੁਰੀ ਤਰ੍ਹਾਂ ਘਰ ਕਰ ਜਾਂਦੀ ਹੈ ਕਿ ਬੱਚੇ ਨੂੰ ਕੀ ਬਣਾਉਣਾ ਹੈ। ਅੱਜਕਲ ਹਰ ਮਾਂ ਡਾਕਟਰ, ਇੰਜੀਨੀਅਰ ਜਾਂ ਬਹੁ ਕੌਮੀ ਕੰਪਨੀ ਦਾ ਮੈਨੇਜਰ ਜੰਮਦੀ ਹੈ ਜਿਸ ਦੀ ਤਨਖਾਹ ਪਹਿਲੀ ਨਿਯੁਕਤੀ ਤੇ ਹੀ ਘੱਟੋ ਘੱਟ ਲੱਖਾਂ ਰੁਪਏ ਹੋਵੇ। ਮਾਂਵਾਂ ਪੁੱਤਰ ਧੀਆਂ ਨਹੀਂ ਜੰਮਦੀਆਂ ਕਮਾਊ ਸੰਦ ਜੰਮਦੀਆਂ ਹਨ ਜਿਹੜੇ ਉਨ੍ਹਾਂ ਦੇ ਬੁਢਾਪੇ ਵੇਲੇ ਵੱਧ ਧਨ ਪ੍ਰਾਪਤੀ ਨਾਲ ਪਰਿਵਾਰਕ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਣ। ਇਥੋਂ ਹੀ ਭਾਸ਼ਾ ਦਾ ਘਾਣ ਸ਼ੁਰੂ ਹੁੰਦਾ ਹੈ।

ਵਿਰਸੇ ਦੀ ਮਮਤਾ ਪਾਲਣ ਵਾਲੇ ਲੋਕ ਇਹ ਗੱਲ ਜਾਣਦੇ ਹਨ ਕਿ ਪੰਘੂੜੇ ਤੋਂ ਲੈ ਕੇ ਮਾਂ ਬੋਲੀ ਹਰ ਪੈਰ ਤੇ ਤੁਹਾਡੇ ਅੰਗ ਸੰਗ ਰਹਿੰਦੀ ਹੈ ਪਰ ਇਹ ਰਿਸ਼ਤਾ ਤਾਂ ਹੀ ਨਿਭਦਾ ਹੈ ਜੇਕਰ ਮਾਪਿਆਂ ਨੇ ਆਪਣੇ ਜੀਵਨ ਵਿਹਾਰ ਵਿੱਚ ਆਪਣੀ ਮਾਂ ਬੋਲੀ ਲਈ ਸਤਿਕਾਰ ਯੋਗ ਥਾਂ ਰੱਖੀ ਹੋਈ ਹੈ। ਜੇਕਰ ਮਾਂ ਬੋਲੀ ਬੋਲਦੇ ਬੱਚੇ ਨੂੰ ਸਮਾਜਿਕ ਨਿਜ਼ਾਮ ਨੇ ਉਜੱਡ ਹੀ ਸਮਝਣਾ ਹੈ ਜਾਂ ਬੱਚੇ ਨੂੰ ਕੁਲੀਨ ਵਰਗ ਦੀ ਭਾਸ਼ਾ ਸਿਖਾਉਣ ਲਈ ਤੁਸੀਂ ਆਪਣੀ ਮਾਂ ਬੋਲੀ ਦੀ ਬਲੀ ਦੇਣੀ ਹੈ ਤਾਂ ਬਾਲ ਮਨ ਦੇ ਵਿਕਾਸ ਦੇ ਸਾਰੇ ਮੌਕੇ ਹੀ ਉਸ ਤੋਂ ਖੁੱਸ ਜਾਣੇ ਹਨ।

ਮੁੱਢਲੀ ਗੱਲ ਇਹੀ ਹੈ ਕਿ ਜਦ ਤਕ ਬੱਚਾ ਅੱਖ਼ਰ ਗਿਆਨ ਦੇ ਲੜ ਨਹੀਂ ਲੱਗਦਾ ਓਨਾ ਚਿਰ ਉਸ ਦੀ ਕੋਰੀ ਤਖਤੀ ਤੇ ਹੋਰ ਭਾਸ਼ਾਵਾਂ ਦੇ ਘੁੱਗੂ ਘੋੜੇ ਨਾ ਵਾਹੋ। ਕੋਰੀ ਤਖਤੀ ਤੇ ਮਨਚਾਹੇ ਅੱਖ਼ਰ ਲਿਖਿਆਂ ਝਰੀਟਾਂ ਪੈਂਦੀਆਂ ਹਨ। ਪਰਿਵਾਰਕ ਮਾਹੌਲ ਵਿੱਚ ਹੀ ਮਾਂ ਬੋਲੀ ਦਾ ਸਤਿਕਾਰ ਬਣਾਈ ਰੱਖੋ। ਅੱਖਰਾਂ ਵੇਲੇ ਉਸ ਨੂੰ ਮਾਂ ਬੋਲੀ ਪੰਜਾਬੀ ਲਈ ਸਮਰੱਥ ਲਿੱਪੀ ਗੁਰਮੁਖੀ ਨਾਲ ਸ਼ਬਦ ਸਾਂਝ ਪੁਆਓ। ਪਿਆਰ ਦੀ ਭਾਸ਼ਾ ਮਾਂ ਬੋਲੀ ਹੀ ਹੁੰਦੀ ਹੈ ਜੇਕਰ ਤੁਸੀਂ ਪਿਆਰ ਦੀ ਭਾਸ਼ਾ ਸਿੱਖ ਜਾਓਗੇ ਤਾਂ ਰੁਜ਼ਗਾਰ ਦੀ ਕੋਈ ਵੀ ਭਾਸ਼ਾ ਸਿੱਖਣੀ ਤੁਹਾਡੇ ਲਈ ਹੋਰ ਵੀ ਆਸਾਨ ਹੋ ਜਾਵੇਗੀ।

ਪਿਆਰ ਦੀ ਭਾਸ਼ਾ ਸਿੱਖਣ ਲਈ ਪੰਜਾਬ ਸਰਕਾਰ ਦੇ ਕਿਸੇ ਵੀ ਵਿਸੇਸ਼ ਨੋਟੀਫਿਕੇਸ਼ਨ ਦੀ ਲੋੜ ਨਹੀਂ ਨਾ ਹੀ ਜ਼ਿਲ੍ਹਾ ਪੱਧਰ ਦੀਆਂ ਕਮੇਟੀਆਂ ਬਣਾਉਣ ਦੀ ਲੋੜ ਹੈ? ਤੁਸੀਂ ਆਪ ਦੱਸੋ ਕਿ ਆਪਣੇ ਹੀ ਪੰਜਾਬ ਦੇ ਧੀਆਂ ਪੁੱਤਰਾਂ ਨੂੰ ਇਹ ਕਹਿਣਾ ਪਵੇ ਕਿ ਆਪਣੀ ਮਾਂ ਬੋਲੀ ਵਿੱਚ ਕੰਮ-ਕਾਰ ਕਰਿਆ ਕਰੋ ਤਾਂ ਇਸ ਤੋਂ ਵੱਡੀ ਸਿਤਮ ਵਾਲੀ ਗੱਲ ਕਿਹੜੀ ਹੋਵੇਗੀ। ਅੱਗੋਂ ਪੁੱਤਰ ਧੀਆਂ ਇਹ ਆਖਣ ਕਿ ਪਹਿਲਾਂ ਸਾਡੇ ਲਈ ਸਖਤ ਕਾਨੂੰਨ ਬਣਾਓ, ਭਾਸ਼ਾ ਟ੍ਰਿਬਿਊਨਲ ਬਣਾਓ ਫਿਰ ਅਸੀਂ ਮਾਂ ਬੋਲੀ ਵਿੱਚ ਕੰਮ ਕਾਜ ਕਰਾਂਗੇ ਤਾਂ ਇਸ ਤੋਂ ਵੱਡੀ ਹਾਰ ਕੀ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

by Navjot
October 19, 2026
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ (SAD) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਗ੍ਰਹਿ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ

by Navjot
October 19, 2026
0

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਮਾਤਾ ਚਿੰਤਪੂਰਨੀ ਦਰਬਾਰ ਵਿਖੇ ਹੋਏ ਨਤਮਸਤਕ ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਸੋਮਵਾਰ ਨੂੰ, ਨਵਰਾਤਰੀ ਦੇ ਅੱਠਵੇਂ...

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

Para Asian Games : ਭਾਰਤ ਨੇ ਇੱਕੋ ਮੁਕਾਬਲੇ ਵਿੱਚ ਜਿੱਤੇ 2 ਤਗਮੇ ; ਮੋਨਾ ਅਗਰਵਾਲ ਨੇ ਗੋਲਡ ਤੇ ਅਵਨੀ ਲੇਖਾਰਾ ਨੇ ਜਿੱਤਿਆ ਸਿਲਵਰ ਮੈਡਲ

by Navjot
October 19, 2026
0

  ਟੋਯੋਟਾ, 19 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਨਿਸ਼ਾਨੇਬਾਜ਼ਾਂ ਮੋਨਾ ਅਗਰਵਾਲ ਅਤੇ ਅਵਨੀ ਲੇਖਾਰਾ ਨੇ ਸੋਮਵਾਰ ਨੂੰ ਇੱਥੇ 'ਆਈਚੀ ਪ੍ਰੀਫੈਕਚਰਲ...

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ

by Navjot
October 19, 2026
0

ਭਾਰਤ ਵਿੱਚ ਆਯੁਸ਼ ਨਾਲ ਸਬੰਧਤ ਪੇਟੈਂਟ ਅਰਜ਼ੀਆਂ ਵਿੱਚ ਇੱਕ ਦਹਾਕੇ ਦੌਰਾਨ ਅੱਠ ਗੁਣਾ ਵਾਧਾ   ਨਵੀਂ ਦਿੱਲੀ, 19 ਅਕਤੂਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਪੱਤਰ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ CBI ਜਾਂਚ ਕਰਵਾਉਣ ਦੀ ਮੰਗ

by Navjot
October 19, 2026
0

ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) - ਸ਼੍ਰੋਮਣੀ ਅਕਾਲੀ ਦਲ (SAD) ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਮਵਾਰ ਨੂੰ ਗ੍ਰਹਿ...

Most Popular

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

by Navjot
3 weeks ago
0

ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ ਸ੍ਰੀਨਗਰ, 30 ਸਤੰਬਰ (ਵਿਸ਼ਵ ਵਾਰਤਾ): ਬਡਗਾਮ ਵਿਖੇ ਜੰਮੂ-ਕਸ਼ਮੀਰ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 