• Latest
  • Trending
PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

10 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

7 hours ago
‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

8 hours ago
Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

8 hours ago
UPI ਰਾਹੀਂ ਜੇਕਰ ਗਲਤ ਖਾਤੇ ‘ਚ ਪੈਸੇ ਹੋਣ ਜਾਣ ਟਰਾਂਸਫਰ ; ਤਾਂ ਕਰੋ ਇਹ ਕੰਮ

UPI ਰਾਹੀਂ ਜੇਕਰ ਗਲਤ ਖਾਤੇ ‘ਚ ਪੈਸੇ ਹੋਣ ਜਾਣ ਟਰਾਂਸਫਰ ; ਤਾਂ ਕਰੋ ਇਹ ਕੰਮ

9 hours ago
ਪ੍ਰਗਤੀਸ਼ੀਲ Punjab ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ Punjab ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

10 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: Punjab Police ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: Punjab Police ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

10 hours ago
ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਲਾਕਸ਼ਾ ਯੂਨੀਵਰਸਿਟੀ, ਸੈਕਟਰ-101 ਅਤੇ Golf Range Mohali ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਲਾਕਸ਼ਾ ਯੂਨੀਵਰਸਿਟੀ, ਸੈਕਟਰ-101 ਅਤੇ Golf Range Mohali ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

10 hours ago
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘AAP` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Friday, March 13, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

May 18, 2025
in ਪੰਜਾਬ
PUNJAB POLICE ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ

— ਗ੍ਰਿਫ਼ਤਾਰ ਦੋਸ਼ੀ ਸੰਦੀਪ ‘ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 18 ਮਈ (ਵਿਸ਼ਵ ਵਾਰਤਾ)-    – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

PUNJAB POLICE

ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।

ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

PUNJAB POLICE

Tags: PUNJAB POLICE
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

by Jaspreet Kaur
March 12, 2026
0

Punjab ਦੇ ਇਨ੍ਹਾਂ ਸ਼ਹਿਰਾਂ 'ਚ ਭਲਕੇ ਲੱਗੇਗਾ Power Cut - ਜਾਣੋ ਕਿੰਨਾ ਸਮਾਂ ਬਿਜਲੀ ਸਪਲਾਈ ਰਹੇਗੀ ਬੰਦ ਚੰਡੀਗੜ੍ਹ,12 ਮਾਰਚ (ਵਿਸ਼ਵ...

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

by Ankit
March 12, 2026
0

'ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ...

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 12, 2026
0

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਐਲਪੀਜੀ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 