ਆਸਟ੍ਰੇਲੀਆ : ਬਾਥਰਸਟ ‘ਚ ਦਿਨ-ਦਿਹਾੜੇ ਚਾਕੂ ਮਾਰ ਕੇ ਵਿਅਕਤੀ ਨੂੰ ਕੀਤਾ ਜ਼ਖਮੀ, ਟੀਨਏਜਰ ਲੜਕਾ ਗ੍ਰਿਫਤਾਰ
ਸਿਡਨੀ,1ਜੁਲਾਈ (ਗੁਰਪੁਨੀਤ ਸਿੱਧੂ ) : ਆਸਟ੍ਰੇਲੀਅਨ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਹੈ ਕਿ, ਨਿਊ ਸਾਊਥ ਵੇਲਜ਼ ਵਿੱਚ ਦਿਨ ਦਿਹਾੜੇ ਇੱਕ ਵਿਅਕਤੀ ਨੂੰ ਚਾਕੂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰਨ ਤੋਂ ਬਾਅਦ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਘਟਨਾ ਲਗਪਗ 3:30 ਵਜੇ ਵਾਪਰੀ ਹੈ। ਖ਼ਬਰਾਂ ਮੁਤਾਬਕ ਚਾਕੂ ਨਾਲ ਹਮਲਾ ਹੋਣ ਦੀ ਰਿਪੋਰਟ ਮਿਲਣ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ। ਪਹੁੰਚ ਕੇ ਅਧਿਕਾਰੀਆਂ ਦੇ ਦੇਖਿਆ ਕਿ, ਇਕ 28 ਸਾਲਾਂ ਵਿਅਕਤੀ ਨੂੰ ਚਾਕੂ ਨਾਲ ਜ਼ਖਮੀ ਕਰ ਦਿੱਤਾ ਗਿਆ ਹੈ। ਜ਼ਖਮੀ ਨੂੰ ਇਲਾਜ਼ ਲਈ ਵੈਸਟਮੀਡ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਵੱਲੋ ਮੌਕੇ ਦੇ ਹਲਾਤਾਂ ਦੀ ਜਾਂਚ ਕਰਨ ਤੋਂ ਬਾਅਦ ਇਕ ਘਰ ਵਿਚੋਂ 13 ਸਾਲਾਂ ਦੇ ਲੜਕੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਲੜਕੇ ਨੂੰ ਬਾਥਰਸਟ ਪੁਲਿਸ ਸਟੇਸ਼ਨ ਲਿਜਾਇਆ ਗਿਆ ਅਤੇ ਉਸਨੂੰ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਇੱਕ ਵਿਅਕਤੀ ਨੂੰ ਜ਼ਖਮੀ ਕਰਨ ਦੇ ਦੋਸ਼ਾਂ ਦਾ ਉਸਨੂੰ ਸਾਹਮਣਾ ਕਰਨਾ ਪੈ ਰਿਹਾ ਹੈ। ਟੀਨਏਜਰ ਲੜਕੇ ਨੂੰ ਜਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਅਤੇ ਉਸਨੂੰ ਜੁਵੀਨਾਇਲ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਆਸਟ੍ਰੇਲੀਆ ਦੀ 2021 ਦੀ ਜਨਗਣਨਾ ਦੇ ਅਨੁਸਾਰ, ਬਾਥਰਸਟ ਰਾਜ ਦੀ ਰਾਜਧਾਨੀ, ਸਿਡਨੀ ਤੋਂ ਲਗਭਗ 200 ਕਿਲੋਮੀਟਰ ਪੱਛਮ ਵਿੱਚ ਸਥਿਤ ਹੈ, ਜਿਸ ਵਿੱਚ 7,001 ਵਸਨੀਕ ਸ਼ਹਿਰੀ ਖੇਤਰ ਦੇ ਅੰਦਰ ਰਹਿੰਦੇ ਹਨ। INTERNATIONAL NEWS