International News : ਜਾਰਜੀਆ ਦੇ ਰੈਸਟੋਰੈਂਟ ‘ਚ ਦਮ ਘੁੱਟਣ ਕਾਰਨ 11 ਭਾਰਤੀਆਂ ਸਮੇਤ 12 ਦੀ ਮੌਤ
ਚੰਡੀਗੜ੍ਹ, 17ਦਸੰਬਰ(ਵਿਸ਼ਵ ਵਾਰਤਾ) ਜਾਰਜੀਆ ਦੇ ਗੁਡੌਰੀ ਵਿੱਚ ਇੱਕ ਰੈਸਟੋਰੈਂਟ ਵਿੱਚ 11 ਭਾਰਤੀਆਂ ਸਮੇਤ 12 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਵਿੱਚ 11 ਭਾਰਤੀ ਅਤੇ 12ਵਾਂ ਵਿਅਕਤੀ ਜਾਰਜੀਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹ ਸਾਰੇ ਰੈਸਟੋਰੈਂਟ ਦੀ ਦੂਜੀ ਮੰਜ਼ਿਲ ‘ਤੇ ਇਕ ਕਮਰੇ ‘ਚ ਸੌਂ ਰਹੇ ਸਨ, ਕਾਰਬਨ ਮੋਨੋਆਕਸਾਈਡ ਲੀਕ ਹੋਣ ਕਾਰਨ ਉਹਨਾਂ ਦਾ ਦਮ ਘੁੱਟ ਗਿਆ। ਪੁਲਿਸ ਵੱਲੋਂ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਜਨਰੇਟਰ ਦੇ ਜ਼ਹਿਰੀਲੇ ਧੂੰਏ ਕਾਰਨ ਇਹ ਮੌਤਾਂ ਹੋੋਈਆਂ ਹਨ। ਪੁਲਿਸ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਉਹਨਾਂ ਦੇ ਸਰੀਰ ‘ਤੇ ਹਿੰਸਾ ਜਾਂ ਸੱਟ ਦੇ ਕੋਈ ਨਿਸ਼ਾਨ ਨਹੀਂ ਮਿਲੇ ਹਨ। ਜਾਰਜੀਆ ਦੀ ਰਾਜਧਾਨੀ ਸਥਿਤ ਭਾਰਤੀ ਦੂਤਾਵਾਸ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਦੂਤਾਵਾਸ ਨੇ ਕਿਹਾ, ‘ਅਸੀਂ ਸਥਾਨਕ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਤਾਂ ਜੋ ਲਾਸ਼ਾਂ ਨੂੰ ਜਲਦੀ ਭਾਰਤ ਭੇਜਿਆ ਜਾ ਸਕੇ।’
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/