International News : ਡੋਨਲਡ ਟਰੰਪ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਲੈਣਗੇ ਹਲਫ਼
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ) ਰਿਪਬਲਿਕਨ ਆਗੂ ਡੋਨਲਡ ਟਰੰਪ ਅੱਜ (ਸੋਮਵਾਰ) ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣਗੇ। ਉਹ ਵਿਸ਼ੇਸ਼ ਜਹਾਜ਼ ਰਾਹੀਂ ਪਰਿਵਾਰ ਸਣੇ ਵਾਸ਼ਿੰਗਟਨ ਡੀਸੀ ਪਹੁੰਚ ਗਏ ਹਨ। ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਹਿੱਸਾ ਲੈਣ ਲਈ ਮਹਿਮਾਨ ਇੱਥੇ ਪੁੱਜਣਾ ਸ਼ੁਰੂ ਹੋ ਗਏ ਹਨ। ਉਹ ਅੱਜ ਰਾਤ ਭਾਰਤੀ ਸਮੇਂ ਅਨੁਸਾਰ ਲਗਭਗ 10 ਵਜੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਸਹੁੰ ਚੁੱਕਣਗੇ। ਭਾਰਤ ਵੱਲੋਂ ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਹਿੱਸਾ ਲੈਣਗੇ। ਇਸ ਤੋਂ ਇਲਾਵਾ ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਵੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕਰਨਗੇ।
ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ 18 ਜਨਵਰੀ ਨੂੰ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਪਹੁੰਚ ਗਏ ਸਨ ਅਤੇ ਉਹ ਉਨ੍ਹਾਂ 100 ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਲੰਘੀ ਸ਼ਾਮ ਟਰੰਪ ਨਾਲ ‘ਕੈਂਡਲ ਲਾਈਟ ਡਿਨਰ’ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/