International News : ਅਮਰੀਕਾ ਨੇ TRF ਨੂੰ ਅੱਤਵਾਦੀ ਸੰਗਠਨ ਐਲਾਨਿਆ

ਚੰਡੀਗੜ੍ਹ, 18ਜੁਲਾਈ(ਵਿਸ਼ਵ ਵਾਰਤਾ) International News : ਅਮਰੀਕਾ ਨੇ ਇੱਕ ਵੱਡਾ ਐਕਸ਼ਨ ਲੈਂਦਿਆਂ ਪਾਕਿਸਤਾਨ ਸਥਿਤ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਨਾਲ ਜੁੜੇ ਦ ਰੇਸਿਸਟੈਂਸ ਫਰੰਟ (TRF) ਨੂੰ ਇੱਕ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਰੂਬੀਓ ਨੇ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਹਿਲਗਾਮ ਅੱਤਵਾਦੀ ਹਮਲੇ ਲਈ ਇਨਸਾਫ਼ ਦਿਵਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਉਹੀ ਸੰਗਠਨ ਹੈ ਜਿਸਨੇ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























