• Latest
  • Trending
PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 months ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

16 minutes ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

24 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

36 minutes ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

47 minutes ago
‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

‘ਕਾਕਰੋਚ ਜਨਤਾ ਪਾਰਟੀ’ ਵੱਲੋਂ ਕੋਚੀ ਵਿੱਚ 7 ​​ਨਵੰਬਰ ਨੂੰ SIR ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦਾ ਐਲਾਨ

1 hour ago
ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਕੇਂਦਰੀ ਮੰਤਰੀ ਹਰਦੀਪ ਪੁਰੀ

1 hour ago
ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

ਗੁਜਰਾਤ : ਗ੍ਰਹਿ ਮੰਤਰੀ ਅਮਿਤ ਸ਼ਾਹ 9 ਨਵੰਬਰ ਨੂੰ 1,024 ਕਰੋੜ ਰੁਪਏ ਦੇ ਪ੍ਰੋਜੈਕਟਾਂ ਕਰਨਗੇ ਉਦਘਾਟਨ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 November 2026 | Ang 864 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

Asian Champions Trophy : ਭਾਰਤ 6ਵੀਂ ਵਾਰ ਬਣਿਆ ਏਸ਼ੀਆਈ ਹਾਕੀ ਚੈਂਪੀਅਨ ; ਫਾਈਨਲ ਮੁਕਾਬਲੇ ਵਿੱਚ ਜਾਪਾਨ ਨੂੰ 4-1 ਨਾਲ ਹਰਾਇਆ

11 hours ago
ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

ਭਾਰਤ-ਸ੍ਰੀਲੰਕਾ ਵਨਡੇ ਸੀਰੀਜ਼ ਦਾ ਪਹਿਲਾ ਮੈਚ ਦਿੱਲੀ ਤੋਂ ਵਿਸ਼ਾਖਾਪਟਨਮ ਤਬਦੀਲ

11 hours ago
Hindi News
English News
Friday, November 6, 2026
No Result
View All Result
22 °c
Chandigarh
22 ° Sat
23 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀ ਸਮਾਪਤੀ ਮੌਕੇ ਉੱਦਮੀਆਂ ਨੂੰ ਕੀਤਾ ਸੰਬੋਧਨ

March 15, 2026
in ਖਬਰਾਂ, ਪੰਜਾਬ

ਪੰਜਾਬ ਦੀ ਤਰੱਕੀ ਸਾਡਾ ਸੰਕਲਪ, ਅਸੀਂ ਉਦਯੋਗ ਲਈ ਸਾਜ਼ਗਾਰ ਮਾਹੌਲ ਅਤੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਹੋਏ 30 ਸੈਸ਼ਨ ਪੰਜਾਬ ਲਈ ਵਧੇਰੇ ਲਾਹੇਵੰਦ ਸਿੱਧ ਹੋਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਨੂੰ ਕਰਜ਼ਾ, ਸ਼ਿਕਾਇਤਾਂ ਅਤੇ ਮੁੱਦੇ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ, ਪਰ ਅਸੀਂ ਕਮੀਆਂ ਨੂੰ ਦੂਰ ਕਰਕੇ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਵਾਪਸ ਲਿਆਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਹਰ ਪ੍ਰੋਜੈਕਟ ਦੀ ਪ੍ਰਗਤੀ ਦੀ ਸਮੀਖਿਆ ਲਈ 6 ਮਹੀਨਿਆਂ ਬਾਅਦ ਨਿਵੇਸ਼ਕਾਂ ਨੂੰ ਮੁੜ ਮਿਲਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ (ਸਤੀਸ਼ ਕੁਮਾਰ ਪੱਪੀ);- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।
ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ ਇੱਥੇ ਆਈਆਂ ਮਾਣਯੋਗ ਸ਼ਖ਼ਸੀਅਤਾਂ ਦੇ ਸਮਰਪਣ ਨੂੰ ਬਿਆਨ ਕਰਨ ਮੇਰੇ ਕੋਲ ਸ਼ਬਦ ਵੀ ਘੱਟ ਰਹਿਣ ਜਾਣਗੇ। ਦੁਨੀਆ ਭਰ ਦੇ ਮੋਹਰੀ ਉਦਯੋਗਿਕ ਆਗੂ ਇਸ ਇਤਿਹਾਸਕ ਅਤੇ ਪ੍ਰਗਤੀਸ਼ੀਲ ਸੰਮੇਲਨ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਸੂਝਵਾਨ ਅਤੇ ਦੂਰਅੰਦੇਸ਼ੀ ਵਾਲਾ ਆਗੂ ਉਹੀ ਹੁੰਦਾ ਹੈ ਜੋ ਹਰ ਤਰ੍ਹਾਂ ਦੇ ਮਾਹੌਲ ਅਤੇ ਚੁਣੌਤੀਆਂ ਲਈ ਆਪਣੀ ਟੀਮ ਨੂੰ ਤਿਆਰ ਰੱਖੇ ਅਤੇ ਸੂਬਾ ਸਰਕਾਰ ਇਸੇ ਤਰਜ਼ ‘ਤੇ ਕੰਮ ਕਰਦੀ ਹੈ।
ਸੂਬੇ ਦੇ ਲੋਕਾਂ ਦੇ ਜਨੂੰਨ ਅਤੇ ਜਜ਼ਬੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਸੂਝਵਾਨ ਆਗੂ ਵਜੋਂ ਵਿਚਰਦੇ ਹਨ ਅਤੇ ਅਸੀਂ ਦੇਸ਼ ਅਤੇ ਇਸ ਦੇ ਲੋਕਾਂ ਲਈ ਕੁਝ ਵੀ ਕਰ ਸਕਦੇ ਹਾਂ ਕਿਉਂਕਿ ਦੇਸ਼ ਸਾਡੇ ਲਈ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨਵਾਂ ਉੱਭਰਦਾ ਖੇਤਰ ਹੈ ਪਰ ਮਨੁੱਖੀ ਦਿਮਾਗ ਇਸ ਤੋਂ ਕਿਤੇ ਜ਼ਿਆਦਾ ਮਹੱਤਵਪੂਰਨ ਹੈ, ਜੋ ਕਿ ਮਨੁੱਖੀ ਸਰੋਤ ਦੇ ਵਿਕਾਸ ਲਈ ਚੰਗਾ ਹੈ। ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਨੀਤੀ ਨਿਰਮਾਣ ਦੇ ਫੈਸਲਿਆਂ ਵਿੱਚ ਕਾਰੋਬਾਰੀ ਤੇਜ਼ੀ ਨਾਲ ਧਿਰ ਬਣ ਕੇ ਉੱਭਰ ਰਹੇ ਹਨ।
ਸੰਮੇਲਨ ਦੌਰਾਨ ਹੋਏ ਵਿਚਾਰ-ਵਟਾਂਦਰੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਤਿੰਨ ਦਿਨਾਂ ਦੌਰਾਨ ਲਗਭਗ 30 ਲੜੀਵਾਰ ਸੈਸ਼ਨ ਕਰਵਾਏ ਗਏ, ਜੋ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ । ਉਨ੍ਹਾਂ ਕਿਹਾ ਕਿ ਸੂਬੇ ਨੂੰ ਤੇਜ਼ ਵਿਕਾਸ ਦੀ ਲੀਹ ‘ਤੇ ਪਾਉਣ ਤੋਂ ਇਲਾਵਾ ਇਹ ਸੰਮੇਲਨ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੰਮੇਲਨ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ਾਂ ਵੱਲ ਪਰਵਾਸ ਨੂੰ ਰੋਕਣ ਅਤੇ ਤਰੱਕੀ ਤੇ ਖੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਬੇਹੱਦ ਜ਼ਰੂਰੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਹਰੇਕ ਲਈ ਵੋਟ ਦਾ ਅਧਿਕਾਰ ਬਹੁਤ ਮਹੱਤਵਪੂਰਨ ਹੈ ਅਤੇ ਅਸੀਂ ਬਹੁਤ ਖੁਸ਼ਕਿਸਮਤ ਹਾਂ ਕਿ ਸਾਡੇ ਸਾਰਿਆਂ ਕੋਲ ਇਹ ਅਧਿਕਾਰ ਹੈ। ਹਰ ਕਿਸੇ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ। ਉਨ੍ਹਾਂ ਕਿਹਾ ਕਿ ਸਾਰਿਆਂ ਦੀ ਭਲਾਈ ਲਈ ਇਹ ਯਕੀਨੀ ਬਣਾਉਣਾ ਜ਼ਰੂਰੀ ਹੈ ਕਿ ਹਰੇਕ ਵਿਅਕਤੀ ਦੇ ਜਮਹੂਰੀ ਅਧਿਕਾਰ ਦਾ ਸਨਮਾਨ ਕੀਤਾ ਜਾਵੇ।
ਰਾਜਨੀਤੀ ਵਿੱਚ ‘ਆਪ’ ਦੇ ਪ੍ਰਭਾਵ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਜਿਸ ਨੇ ਆਮ ਆਦਮੀ ਨੂੰ ਸਿਆਸਤ ਦੇ ਕੇਂਦਰ ਵਿੱਚ ਲਿਆਂਦਾ ਹੈ, ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਾਕੀ ਰਾਜਨੀਤਿਕ ਪਾਰਟੀਆਂ ਦੇ ਮੈਨੀਫੈਸਟੋ ਬਦਲ ਗਏ ਹਨ। ਪਹਿਲਾਂ ਆਮ ਆਦਮੀ ਦੀ ਭਲਾਈ ਦਾ ਏਜੰਡਾ ਕਿਤੇ ਵੀ ਨਹੀਂ ਦਿਖਾਈ ਦਿੰਦਾ ਸੀ ਅਤੇ ਨਫ਼ਰਤ ਤੇ ਵੰਡ-ਪਾਊ ਦੀ ਰਾਜਨੀਤੀ ਦਾ ਬੋਲਬਾਲਾ ਸੀ। ਜੇਕਰ ਰਾਜਨੀਤਿਕ ਪਾਰਟੀਆਂ ਨੂੰ ਜਾਤ, ਧਰਮ ਜਾਂ ਹੋਰ ਵੰਡਪਾਊ ਨੀਤੀਆਂ ਦੇ ਨਾਮ ‘ਤੇ ਵੋਟਾਂ ਮਿਲੀ ਜਾਣ ਤਾਂ ਫਿਰ ਕੋਈ ਸਕੂਲ, ਸਿੱਖਿਆ, ਸਿਹਤ ਜਾਂ ਕਿਸੇ ਹੋਰ ਚੀਜ਼ ਦੇ ਨਾਮ ‘ਤੇ ਵੋਟ ਕਿਉਂ ਦੇਵੇਗਾ?”
ਕਿਸੇ ਵੀ ਦੇਸ਼ ਵਿੱਚ ਇਕ ਜਿਹੇ ਮੌਕਿਆਂ ਵਾਲਾ ਮੁਕਾਬਲਾ ਜ਼ਰੂਰੀ ਹੈ ਅਤੇ ਏਕਾਧਿਕਾਰ ਦੀਆਂ ਸੰਭਾਨਾਵਾਂ ਨੂੰ ਹਰ ਪੱਖੋਂ ਨਕਾਰ ਦੇਣਾ ਚਾਹੀਦਾ ਹੈ ਕਿਉਂਕਿ ਏਕਾਧਿਕਾਰ ਕਿਸੇ ਵੀ ਸਮਾਜ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੁਨੀਆ ਅਜਿਹੀਆਂ ਉਦਾਹਰਣਾਂ ਨਾਲ ਭਰੀ ਹੋਈ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਆਪਣੀ ਮਿਹਨਤ ਅਤੇ ਸਮਰਪਣ ਨਾਲ ਦੁਨੀਆ ਨੂੰ ਜਿੱਤਿਆ ਹੈ। ਵਿਦਿਆਰਥੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈਅਤੇ ਪੰਜਾਬ ਸਰਕਾਰ ਇਸ ਨੇਕ ਕੰਮ ਵਿੱਚ ਉਨ੍ਹਾਂ ਦੀ ਮਦਦ ਕਰੇਗੀ।
ਇਕ ਗੁਲਦਸਤੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਹ ਇਸੇ ਵਿਭਿੰਨਤਾ ਕਾਰਨ ਲੋਕਾਂ ਨੂੰ ਆਕਰਸ਼ਿਤ ਕਰਦਾ ਹੈ। ਇਸੇ ਤਰ੍ਹਾਂ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ, ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਵੀ ਮਾਣ ਹਾਸਲ ਹੈ। ਇੱਥੋਂ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ, ਸਿਰੜੀ ਸੁਭਾਅ ਅਤੇ ਉੱਦਮ ਦੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਦੀ ਚਰਨ-ਛੋਹ ਪ੍ਰਾਪਤ ਅਤੇ ਸਾਡੇ ਮਹਾਨ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਤੇ ਧੱਕੇਸ਼ਾਹੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ।
ਸੂਬੇ ਅਤੇ ਇਸ ਦੇ ਸ਼ਹੀਦਾਂ ਦੀ ਮਹਾਨ ਵਿਰਾਸਤ ਨੂੰ ਚੇਤੇ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਸੂਬੇ ਨੂੰ ਦੁਨੀਆ ਭਰ ਵਿੱਚ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ। ਪੰਜਾਬੀਆਂ ਨੂੰ ਵਿਸ਼ਵ ਪੱਧਰ ‘ਤੇ ਹਰ ਕੋਈ ਜਾਣਦਾ ਹੈ। ਸਾਡੇ ਸ਼ਹੀਦਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਅਤੇ ਅਸੀਂ ਸਾਰੇ ਉਨ੍ਹਾਂ ਦੇ ਕਰਜ਼ਦਾਰ ਹਾਂ। ਇਹ ਮੰਦਭਾਗਾ ਹੈ ਕਿ ਸਾਡੇ ਦੇਸ਼ ਵਿੱਚ ਕਈ ਅਜਿਹੀਆਂ ਤਾਕਤਾਂ ਵੀ ਹਨ ਜਿਨ੍ਹਾਂ ਨੇ ਦੇਸ਼ ਦੇ ਖ਼ਜ਼ਾਨੇ ਨੂੰ ਲੁੱਟਿਆ ਅਤੇ ਸ਼ਹੀਦਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਹ ਆਗੂ ਗੈਰ-ਕਾਨੂੰਨੀ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਦੀ ਕਾਹਲੀ ਵਿੱਚ ਹਨ ਅਤੇ ਸਾਡੇ ਦੇਸ਼ ਵਾਸੀ ਅਜਿਹੇ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਮੁਆਫ਼ ਨਹੀਂ ਕਰਨਗੇ।
ਆਪ ਸਰਕਾਰ ਨੂੰ ਵਿਰਾਸਤ ਵਿੱਚ ਮਿਲੀਆਂ ਚੁਣੌਤੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਪਹਿਲੀਆਂ ਸਰਕਾਰਾਂ ਤੋਂ ਕਰਜ਼ਾ, ਸ਼ਿਕਾਇਤਾਂ ਅਤੇ ਮਾੜੇ ਸ਼ਾਸਨ ਦੀ ਵਿਰਾਸਤ ਮਿਲੀ ਸੀ, ਪਰ ਅਸੀਂ ਸੂਬੇ ਨੂੰ ਮੁੜ ਸੁਰਜੀਤ ਕਰਨ ਲਈ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਇੱਥੇ ਹੋਈ ਚਰਚਾ ਤੇ ਵਿਚਾਰ ਪੂਰੇ ਦਿਲ ਤੋਂ ਨਿਕਲੇ ਹੋਏ ਹਨ, ਜੋ ਸਾਡੇ ਆਪਸੀ ਵਿਸ਼ਵਾਸ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਾਡੇ ਸਾਂਝੇ ਜੋਸ਼ ਨੂੰ ਦਰਸਾਉਂਦਾ ਹੈ । ਉਦਯੋਗਪਤੀਆਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪੁਰਾਣੀ ਪ੍ਰਥਾ ਹੁਣ ਖਤਮ ਹੋ ਗਈ ਹੈ ਅਤੇ ਆਪ ਸਰਕਾਰ ਵੱਡੇ ਪੱਧਰ ‘ਤੇ ਉਦਯੋਗੀਕਰਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਨਿਵੇਸ਼ਕਾਂ ਦੀ ਭਾਈਵਾਲੀ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਖੁਦ-ਬ-ਖੁਦ ਅੱਗੇ ਆ ਰਹੇ ਹਨ। ਇਹ ਪੰਜਾਬ ਵਿੱਚ ਤਰੱਕੀ ਅਤੇ ਖੁਸ਼ਹਾਲੀ ਨੂੰ ਹੁਲਾਰਾ ਦੇਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਨੂੰ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ।
ਰੋਜ਼ਗਾਰ ਅਤੇ ਉਦਯੋਗ ‘ਤੇ ਸਰਕਾਰ ਦੇ ਧਿਆਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੇ ਸਹਿਯੋਗ ਨਾਲ ਇਹ ਟੀਚੇ ਜਲਦ ਹੀ ਪੂਰੇ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੇਰਾ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਰਿਹਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਉਦਯੋਗਪਤੀਆਂ ਨੂੰ ਪੰਜਾਬ ਦੇ ਦੂਤ ਵਜੋਂ ਕੰਮ ਕਰਨ ਅਤੇ ਪੰਜਾਬ ਦੀਆਂ ਮੁੱਖ ਖਾਸੀਅਤਾਂ ਜਿਵੇਂ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਦੀ ਅਪੀਲ ਕਰਦਾ ਹਾਂ। ਸਾਡਾ ਉਦੇਸ਼ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣਾ ਹੈ।
ਪ੍ਰਬੰਧਕਾਂ ਅਤੇ ਭਾਈਵਾਲਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਇਨਵੈਸਟ ਪੰਜਾਬ ਨੂੰ ਵਧਾਈ ਦਿੰਦਾ ਹਾਂ। ਇਸ ਸਮਾਗਮ ਨੂੰ ਵੱਡੀ ਸਫ਼ਲਤਾ ਬਣਾਉਣ ਲਈ ਜ਼ਮੀਨ ‘ਤੇ ਅਣਥੱਕ ਮਿਹਨਤ ਕਰਨ ਵਾਲਾ ਹਰ ਅਧਿਕਾਰੀ/ਕਰਮਚਾਰੀ ਪ੍ਰਸ਼ੰਸਾ ਦਾ ਪਾਤਰ ਹੈ। ਇਸਦੇ ਨਾਲ ਹੀ ਮੈਂ ਉਦਯੋਗ ਜਗਤ ਦੇ ਉਨ੍ਹਾਂ ਆਗੂਆਂ ਦਾ ਵੀ ਧੰਨਵਾਦ ਕਰਦਾ ਹਾਂ, ਜੋ ਵੱਡੀ ਗਿਣਤੀ ਵਿੱਚ ਸੂਬੇ ਵਿੱਚ ਨਿਵੇਸ਼ ਕਰਨ ਲਈ ਇੱਥੇ ਆਏ ਹਨ। ਪੰਜਾਬ ਉਦਯੋਗਿਕ ਵਿਕਾਸ ਲਈ ਵਧੇਰੇ ਅਨੁਕੂਲ ਮਾਹੌਲ ਦੀ ਪੇਸ਼ਕਸ਼ ਕਰਦਾ ਹੈ। ਸੂਬਾ ਨਿਰਮਾਣ ਖੇਤਰ ਦਾ ਕੇਂਦਰ ਹੈ ਅਤੇ ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ ਆਈਟੀ ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ।
ਸੂਬੇ ਦੇ ਲੋਕਾਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਨੰਬਰ ਵੰਨ ਰਹਿਣ ਲਈ ਹੀ ਪੈਦਾ ਹੋਏ ਹਨ ਕਿਉਂਕਿ ਉਨ੍ਹਾਂ ਦੇ ਖੂਨ ਵਿੱਚ ਸਖ਼ਤ ਮਿਹਨਤ ਅਤੇ ਸਮਰਪਣ ਦੀ ਭਾਵਨਾ ਦੌੜਦੀ ਹੈ। ਇਸ ਭਾਵਨਾ ਨਾਲ ਹੀ ਪੰਜਾਬੀਆਂ ਨੇ ਹਮੇਸ਼ਾ ਹਰ ਖੇਤਰ ਵਿੱਚ ਸਰਦਾਰੀ ਹਾਸਲ ਕੀਤੀ ਹੈ ਅਤੇ ਸੂਬੇ ਦੇ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਤੇਜ਼ ਉਦਯੋਗਿਕ ਵਿਕਾਸ ਦੀ ਲੀਹ ‘ਤੇ ਹੋਵੇਗਾ।
ਉਦਯੋਗ ਦੇ ਆਗੂਆਂ ਦਾ ਉਨ੍ਹਾਂ ਦੀ ਭਾਗੀਦਾਰੀ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸੂਬੇ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਕਾਰੋਬਾਰੀ ਦਿੱਗਜ਼ਾਂ ਦਾ ਧੰਨਵਾਦ ਕਰਦਾ ਹਾਂ। ਸਾਡੀ ਸਰਕਾਰ ਪੰਜਾਬ ਨੂੰ ਦੁਨੀਆਂ ਦੇ ਇੱਕ ਪ੍ਰਮੁੱਖ ਉਦਯੋਗਿਕ ਅਤੇ ਨਿਰਯਾਤ ਕੇਂਦਰ ਵਿੱਚ ਬਦਲਣ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਅਸੀਂ ਪੰਜਾਬ ਲਈ ਸੰਪੂਰਨ ਆਰਥਿਕ ਅਤੇ ਵਿੱਤੀ ਸਫਲਤਾ ਚਾਹੁੰਦੇ ਹਾਂ। ਮੇਰਾ ਦ੍ਰਿੜ ਵਿਸ਼ਵਾਸ ਹੈ ਕਿ ਸਾਡੇ ਵਿਕਾਸ ਦੇ ਮੁੱਖ ਥੰਮ੍ਹ ਚੰਗਾ ਸ਼ਾਸਨ, ਡਿਜੀਟਾਈਜ਼ੇਸ਼ਨ, ਉਸਾਰੂ ਫੈਸਲੇ ਲੈਣ ਦੀ ਸਮਰੱਥਾ, ਪਾਰਦਰਸ਼ਤਾ ਅਤੇ ਸੰਵੇਦਨਸ਼ੀਲਤਾ ਹਨ। ਸਾਡੀ ਅਮੀਰ ਵਿਰਾਸਤ, ਪਰੰਪਰਾ ਅਤੇ ਸੱਭਿਆਚਾਰ ਦੇ ਨਾਲ, ਇਹ ਸਮਰੱਥਾਵਾਂ ਦੁਨੀਆ ਭਰ ਕਾਰੋਬਾਰੀਆਂ ਲਈ ਸੂਬੇ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦੀਆਂ ਹਨ। ਪੰਜਾਬ ਆਪਣੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਰਾਹੀਂ ਵਿਸ਼ਵਵਿਆਪੀ ਮੁੱਲ ਅਤੇ ਸਪਲਾਈ ਲੜੀ ਨੂੰ ਮਜ਼ਬੂਤ ਕਰਨ ਵਿੱਚ ਦੇਸ਼ ਲਈ ਮਹੱਤਵਪੂਰਨ ਭੂਮਿਕਾ ਨਿਭਾਉਣ ਵਿੱਚ ਮਾਣ ਮਹਿਸੂਸ ਕਰਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਹੋਰਾਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
—–

Tags: BREAKING NEWSBreaking news in PunjabiLatest Punjab news in PunjabiPUNJABtop headlines in PunjabWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

by Navjot
November 6, 2026
0

ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਧਨਤੇਰਸ ਦੇ ਮੌਕੇ 'ਤੇ ਦੇਸ਼ ਵਾਸੀਆਂ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਰਹੇਗਾ ਖੁਸ਼ਕ ; ਰਾਤ ਦੇ ਤਾਪਮਾਨ ਵਿੱਚ ਗਿਰਾਵਟ ,ਸਵੇਰ ਅਤੇ ਸ਼ਾਮ ਵੇਲੇ ਹਲਕੀ ਠੰਢ

by Navjot
November 6, 2026
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (6 ਨਵੰਬਰ) ਮੌਸਮ ਸਾਫ਼ ਰਹੇਗਾ। ਆਉਣ ਵਾਲੇ ਕੁਝ ਦਿਨਾਂ ਤੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

by Navjot
November 6, 2026
0

  ਨਵੀਂ ਦਿੱਲੀ, 6 ਨਵੰਬਰ (ਵਿਸ਼ਵ ਵਾਰਤਾ) - ਵੀਰਵਾਰ ਦੇਰ ਰਾਤ ਦਿੱਲੀ ਦੇ ਗੱਫਰ ਮਾਰਕੀਟ ਦੀ 'ਚੇਨ ਵਾਲੀ ਗਲੀ' ਵਿੱਚ...

Most Popular

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

by Navjot
3 weeks ago
0

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 