• Latest
  • Trending
“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

50 minutes ago
ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

23 minutes ago
ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

54 minutes ago
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

59 minutes ago
40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

1 hour ago
ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ

2 hours ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

3 hours ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

3 hours ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

3 hours ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, September 8, 2026
No Result
View All Result
30 °c
Chandigarh
30 ° Wed
30 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਇਨਵੈਸਟ ਇਨ ਦਾ ਬੈਸਟ”: ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

September 8, 2026
in ਖਬਰਾਂ, ਪੰਜਾਬ

* ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ

* ਉਦਯੋਗ ਮੰਤਰੀ ਨੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ ‘ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

* ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ

ਚੰਡੀਗੜ੍ਹ/ਦੁਬਈ, 8 ਸਤੰਬਰ (ਵਿਸ਼ਵ ਵਾਰਤਾ);- ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ ‘ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ।

ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ।
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਮੁਕਾਬਲੇਬਾਜ਼ੀ ਅਤੇ ਨਿਵੇਸ਼ਕ-ਪੱਖੀ ਮਾਹੌਲ ਸਿਰਜਣਾ, ਉਦਯੋਗਿਕ ਵਿਕਾਸ ਨੂੰ ਤੇਜ਼ ਕਰਨਾ, ਕਾਰੋਬਾਰ ਕਰਨ ਦੀ ਸੌਖ ਨੂੰ ਹੁਲਾਰਾ ਦੇਣਾ ਅਤੇ ਰੋਜ਼ਗਾਰ ਪੈਦਾ ਕਰਨ ਵਾਲੇ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਵਿੱਚ ‘ਇਨਵੈਸਟ ਪੰਜਾਬ’ ਹਰ ਤਰ੍ਹਾਂ ਦੀਆਂ ਪ੍ਰਵਾਨਗੀਆਂ, ਕਲੀਅਰੈਂਸ, ਜ਼ਮੀਨ ਸਬੰਧੀ ਸਹਾਇਤਾ ਅਤੇ ਪ੍ਰੋਜੈਕਟ ਨੂੰ ਸ਼ੁਰੂ ਤੋਂ ਅੰਤ ਤੱਕ ਪੂਰਾ ਸਹਿਯੋਗ ਦੇਣ ਲਈ ਸਿੰਗਲ-ਪੁਆਇੰਟ ਸੁਵਿਧਾ ਕੇਂਦਰ ਵਜੋਂ ਕੰਮ ਕਰ ਰਿਹਾ ਹੈ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਿਵੇਸ਼ ਲਈ ਰਣਨੀਤਕ ਥਾਂ, ਸ਼ਾਨਦਾਰ ਕੁਨੈਕਟੀਵਿਟੀ, ਹੁਨਰਮੰਦ ਮਨੁੱਖੀ ਸ਼ਕਤੀ, ਮਜ਼ਬੂਤ ਉਦਯੋਗਿਕ ਆਧਾਰ, ਉੱਦਮੀ ਪ੍ਰਤਿਭਾ ਅਤੇ ਇੱਕ ਵੱਡੇ ਘਰੇਲੂ ਬਾਜ਼ਾਰ ਤੱਕ ਪਹੁੰਚ ਦੀ ਪੇਸ਼ਕਸ਼ ਕਰਦਾ ਹੈ ਅਤੇ ਉਨ੍ਹਾਂ ਨੇ ਯੂ.ਏ.ਈ. ਦੀਆਂ ਕੰਪਨੀਆਂ ਨੂੰ ਸੂਬੇ ਦੀਆਂ ਨਿਵੇਸ਼-ਅਨੁਕੂਲ ਨੀਤੀਆਂ ਅਤੇ ਗਤੀਸ਼ੀਲ ਵਪਾਰਕ ਈਕੋਸਿਸਟਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ।
ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਫੂਡ ਪ੍ਰੋਸੈਸਿੰਗ ਅਤੇ ਖੇਤੀ-ਅਧਾਰਤ ਉਦਯੋਗਾਂ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਸਿੱਖਿਆ ਅਤੇ ਹੁਨਰ ਵਿਕਾਸ, ਮੈਨੂਫੈਕਚਰਿੰਗ, ਆਈ.ਟੀ., ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਨੇ ਨਿਵੇਸ਼ਕਾਂ ਨੂੰ ਸਮਾਂਬੱਧ ਸਹੂਲਤਾਂ, ਸੁਚਾਰੂ ਪ੍ਰਵਾਨਗੀਆਂ, ਜਵਾਬਦੇਹ ਪ੍ਰਸ਼ਾਸਨ ਅਤੇ ‘ਇਨਵੈਸਟ ਪੰਜਾਬ’ ਰਾਹੀਂ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਦੌਰਾਨ ਸ੍ਰੀ ਅਮਨ ਅਰੋੜਾ ਨੇ ਏ.ਆਈ.ਐਮ. ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਸਹਿਯੋਗ ਲਈ ਖੇਤਰ-ਵਿਸ਼ੇਸ਼ ਮੌਕਿਆਂ ਦੀ ਪੜਚੋਲ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਸ੍ਰੀ ਅਰੋੜਾ ਨੇ ਉਜਾਗਰ ਕੀਤਾ ਕਿ ਪੰਜਾਬ ਨਿਵੇਸ਼ ਨੂੰ ਆਕਰਸ਼ਿਤ ਕਰਨ, ਉੱਦਮਤਾ ਨੂੰ ਉਤਸ਼ਾਹਿਤ ਕਰਨ, ਰੋਜ਼ਗਾਰ ਪੈਦਾ ਕਰਨ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਉਦਯੋਗਿਕ ਈਕੋਸਿਸਟਮ ਸਥਾਪਤ ਕਰਨ ਲਈ ਵਧੇਰੇ ਲਾਭਕਾਰੀ ਪ੍ਰੋਤਸਾਹਨ ਪ੍ਰਦਾਨ ਕਰਦਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ, “ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।”
ਜ਼ਿਕਰਯੋਗ ਹੈ ਕਿ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਦੇ ਵਫ਼ਦ ਵਿੱਚ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਅਮਿਤ ਢਾਕਾ, ਡਾਇਰੈਕਟਰ ਉਦਯੋਗ ਅਤੇ ਵਣਜ ਸ੍ਰੀ ਜਸਪ੍ਰੀਤ ਸਿੰਘ ਅਤੇ ਐਮ.ਡੀ. ਪੰਜਾਬ ਵਿੱਤ ਨਿਗਮ ਮਿਸ ਸੇਨੂ ਦੁੱਗਲ ਸ਼ਾਮਲ ਹਨ। ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।
* ਫੋਟੋ ਕੈਪਸ਼ਨ:
ਪੰਜਾਬ ਵਿੱਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਦੁਬਈ ਵਿੱਚ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਵੱਲੋਂ ਯੂ.ਏ.ਈ. ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਨਾਸ਼ਤੇ ‘ਤੇ ਹੋਈ ਮੀਟਿੰਗ ਦੌਰਾਨ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ।
* ਫੋਟੋ ਕੈਪਸ਼ਨ:
ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਦੁਬਈ ਵਿਖੇ ਯੂ.ਏ.ਈ. ਵਿੱਚ ਭਾਰਤ ਦੇ ਦੂਤ ਸ੍ਰੀ ਦੀਪਕ ਮਿੱਤਲ, ਆਈ.ਐਫ.ਐਸ. ਨਾਲ ਹੁਨਰ ਵਿਕਾਸ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਵਿੱਚ ਖੇਤਰ-ਵਿਸ਼ੇਸ਼ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਦੇ ਹੋਏ।

Tags: BREAKING NEWSPUNJABtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

by Ankit
September 8, 2026
0

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ — ਡਾਇਰੈਕਟਰ ਡਾ....

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

by Ankit
September 8, 2026
0

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ 'ਤੇ ਹੀ 9.50...

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

by Ankit
September 8, 2026
0

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ);- ਪੰਜਾਬ ਵਿਜੀਲੈਂਸ ਬਿਊਰੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ

by Jaspreet Kaur
September 8, 2026
0

ਅਵਾਰਾ ਪਸ਼ੂ ਨੂੰ ਬਚਾਉਂਦਿਆਂ 2 ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ; 3 ਘਰਾਂ ਦੇ ਬੁਝੇ ਚਿਰਾਗ ਤਰਨਤਾਰਨ , 8 ਸਤੰਬਰ 2026 (ਵਿਸ਼ਵ...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਸੰਭਾਵਨਾ

by Ranjit Singh
2 weeks ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 22 ਅਗਸਤ (ਵਿਸ਼ਵ ਵਾਰਤਾ): ਅੱਜ ਸ਼ਨੀਵਾਰ ਸਵੇਰੇ ਜਲੰਧਰ ਅਤੇ ਪਠਾਨਕੋਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 