IPL ‘ਚ ਲਖਨਊ ਨੇ ਚੇਨਈ ਨੂੰ 8 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਲਖਨਊ ਸੁਪਰ ਜਾਇੰਟਸ ਨੇ ਇੰਡੀਅਨ ਪ੍ਰੀਮੀਅਰ ਲੀਗ 2024 ਵਿੱਚ ਆਪਣੀ ਚੌਥੀ ਜਿੱਤ ਹਾਸਲ ਕੀਤੀ ਹੈ। ਟੀਮ ਨੇ ਚੇਨਈ ਸੁਪਰ ਕਿੰਗਜ਼ ਨੂੰ ਘਰੇਲੂ ਮੈਦਾਨ ‘ਤੇ 8 ਵਿਕਟਾਂ ਨਾਲ ਹਰਾਇਆ। ਮੌਜੂਦਾ ਸੀਜ਼ਨ ‘ਚ ਲਖਨਊ ਦੀ ਲਗਾਤਾਰ ਦੋ ਹਾਰਾਂ ਤੋਂ ਬਾਅਦ ਇਹ ਪਹਿਲੀ ਜਿੱਤ ਹੈ, ਜਦਕਿ ਚੇਨਈ ਲਗਾਤਾਰ ਦੋ ਮੈਚ ਜਿੱਤਣ ਤੋਂ ਬਾਅਦ ਹਾਰ ਗਈ ਹੈ। ਲਖਨਊ ਵਿੱਚ ਮੇਜ਼ਬਾਨ ਟੀਮ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 176 ਦੌੜਾਂ ਬਣਾਈਆਂ। ਲਖਨਊ ਨੇ 177 ਦੌੜਾਂ ਦਾ ਟੀਚਾ 19 ਓਵਰਾਂ ‘ਚ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ।