IPL ਦੇ 49ਵੇਂ ਮੈਚ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ
ਚੇਨਈ ਸੁਪਰ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ) ਆਈਪੀਐਲ-2024 ਦੇ 49ਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ। ਇਸ ਜਿੱਤ ਨਾਲ ਪੰਜਾਬ ਨੇ ਪਲੇਆਫ ‘ਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ਰੱਖੀਆਂ ਹਨ। ਇਸ ਲੀਗ ‘ਚ ਪੰਜਾਬ ਦੀ ਚੇਨਈ ‘ਤੇ ਇਹ ਲਗਾਤਾਰ 5ਵੀਂ ਜਿੱਤ ਹੈ। ਟੀਮ ਨੇ ਮੌਜੂਦਾ ਸੈਸ਼ਨ ‘ਚ ਪਹਿਲੀ ਵਾਰ ਲਗਾਤਾਰ ਦੂਜਾ ਮੈਚ ਜਿੱਤਿਆ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਬੁੱਧਵਾਰ ਨੂੰ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਚੇਨਈ ਨੇ 20 ਓਵਰਾਂ ‘ਚ 7 ਵਿਕਟਾਂ ‘ਤੇ 162 ਦੌੜਾਂ ਬਣਾਈਆਂ। ਜਵਾਬ ‘ਚ ਪੰਜਾਬ ਨੇ 17.5 ਓਵਰਾਂ ‘ਚ 3 ਵਿਕਟਾਂ ‘ਤੇ ਟੀਚਾ ਹਾਸਲ ਕਰ ਲਿਆ।