IPL ‘ਚ ਅੱਜ ਦੂਜਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ
ਸ਼ੁਭਮਨ ਗਿੱਲ ਪਹਿਲੀ ਵਾਰ ਕਰਨਗੇ ਕਪਤਾਨੀ, ਸੰਭਾਲਣਗੇ ਗੁਜਰਾਤ ਦੀ ਕਮਾਨ
ਚੰਡੀਗੜ੍ਹ, 24ਮਾਰਚ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ 17ਵੇਂ ਸੀਜ਼ਨ ‘ਚ ਅੱਜ ਐਤਵਾਰ ਨੂੰ ਫਿਰ ਤੋਂ ਦੋ ਮੈਚ ਖੇਡੇ ਜਾਣਗੇ। ਦਿਨ ਦਾ ਦੂਜਾ ਮੁਕਾਬਲਾ 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਹੋਵੇਗਾ ।ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਮੈਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ ਜਦਕਿ ਟਾਸ 7 ਵਜੇ ਹੋਵੇਗਾ। ਜ਼ਿਕਰਯੋਗ ਹੈ ਕਿ ਗੁਜਰਾਤ ਨੇ ਹਾਰਦਿਕ ਪੰਡਯਾ ਦੀ ਕਪਤਾਨੀ ਵਿੱਚ ਆਖਰੀ 2 ਫਾਈਨਲ ਖੇਡੇ। ਉਹ ਹੁਣ ਰੋਹਿਤ ਸ਼ਰਮਾ ਦੀ ਜਗ੍ਹਾ ਮੁੰਬਈ ਦੀ ਕਪਤਾਨੀ ਕਰਨਗੇ। ਗੁਜਰਾਤ ਦੀ ਕਪਤਾਨੀ ਸ਼ੁਭਮਨ ਗਿੱਲ ਕਰਨਗੇ, ਜੋ ਪਹਿਲੀ ਵਾਰ ਕਿਸੇ ਟੀਮ ਦੀ ਕਮਾਨ ਸੰਭਾਲ ਰਹੇ ਹਨ। ਦੱਸ ਦਈਏ ਕਿ ਦਿਨ ਦਾ ਪਹਿਲਾ ਮੁਕਾਬਲਾ ਲਖਨਊ ਸੁਪਰਜਾਇੰਟਸ ਅਤੇ ਰਾਜਸਥਾਨ ਰਾਇਲਸ ਵਿਚਾਲੇ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।























