IPL ‘ਚ ਅੱਜ ਪੰਜਾਬ ਕਿੰਗਜ਼ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਨਾਲ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,19ਮਈ (ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਵਿੱਚ ਅੱਜ ਲੀਗ ਪੜਾਅ ਦਾ 66ਵਾਂ ਮੈਚ ਪੰਜਾਬ ਕਿੰਗਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਪਹਿਲੀ ਵਾਰ ਧਰਮਸ਼ਾਲਾ ਮੈਦਾਨ ‘ਤੇ ਆਹਮੋ-ਸਾਹਮਣੇ ਹੋਣਗੀਆਂ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਅਥਰਵ ਟੇਡੇ, ਲਿਆਮ ਲਿਵਿੰਗਸਟੋਨ, ਜਿਤੇਸ਼ ਸ਼ਰਮਾ (ਵਿਕਟਕੀਪਰ), ਸੈਮ ਕਰਨ, ਹਰਪ੍ਰੀਤ ਬਰਾੜ, ਸ਼ਾਹਰੁਖ ਖਾਨ, ਰਾਹੁਲ ਚਾਹਰ, ਕਾਗਿਸੋ ਰਬਾਡਾ, ਨਾਥਨ ਐਲਿਸ ਅਤੇ ਅਰਸ਼ਦੀਪ ਸਿੰਘ।
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਜੋ ਰੂਟ, ਧਰੁਵ ਜੁਰੇਲ, ਸ਼ਿਮਰੋਨ ਹੇਟਮਾਇਰ, ਆਰ ਅਸ਼ਵਿਨ, ਐਡਮ ਜ਼ਾਂਪਾ, ਸੰਦੀਪ ਸ਼ਰਮਾ, ਕੇਐਮ ਆਸਿਫ਼ ਅਤੇ ਯੁਜਵੇਂਦਰ ਚਾਹਲ।