IPL ‘ਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਜ਼ ਵਿਚਾਲੇ
ਜਾਣੋ,ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਪਹਿਲਾ ਮੈਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਹੋਵੇਗਾ, ਜੋ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਜੋਸ ਬਟਲਰ, ਯਸ਼ਸਵੀ ਜੈਸਵਾਲ, ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਧਰੁਵ ਜੁਰੇਲ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਸੰਦੀਪ ਸ਼ਰਮਾ ਅਤੇ ਜੇਸਨ ਹੋਲਡਰ।
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਹੀਪਾਲ ਲੋਮਰੋਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਵੇਨ ਪਾਰਨੇਲ ਅਤੇ ਸੁਯਸ਼ ਪ੍ਰਭੂਦੇਸਾਈ।
ਅੱਜ ਦੇ ਦੂਜੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਚੇਨਈ ਸੁਪਰ ਕਿੰਗਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।