IPL ‘ਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ
ਜਾਣੋ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,6ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਕਾਰ ਹੋਵੇਗਾ, ਜੋ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੁਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਆ ਰਹਾਣੇ, ਮੋਈਨ ਅਲੀ, ਅੰਬਾਤੀ ਰਾਇਡੂ, ਸ਼ਿਵਮ ਦੂਬੇ, ਰਵਿੰਦਰ ਜਡੇਜਾ, ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ ਅਤੇ ਮਹਿਸ਼ ਤੀਕਸ਼ਣਾ/ਦੀਪਕ ਚਾਹਰ।
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਟਿਮ ਡੇਵਿਡ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਕੈਮਰਨ ਗ੍ਰੀਨ, ਪੀਯੂਸ਼ ਚਾਵਲਾ, ਅਰਸ਼ਦ ਖਾਨ, ਈਸ਼ਾਨ ਕਿਸ਼ਨ (ਵਿਕਟਕੀਪਰ), ਕੁਮਾਰ ਕਾਰਤਿਕੇਯਾ ਅਤੇ ਜੋਫਰਾ ਆਰਚਰ।
ਇਸ ਦੇ ਨਾਲ ਹੀ ਦਿਨ ਦਾ ਦੂਜਾ ਮੈਚ ਦਿੱਲੀ ਕੈਪੀਟਲਜ਼ ਅਤੇ ਰਾਇਲਜ਼ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੋਵੇਗਾ ਜੋ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ।























