IPL ‘ਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਗੁਜਰਾਤ ਟਾਈਟਨਸ ਅਤੇ ਲਖਨਊ ਸੁਪਰਜਾਇੰਟਸ ਵਿਚਾਲੇ
ਜਾਣੋ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,7ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਲਖਨਊ ਸੁਪਰਜਾਇੰਟਸ ਵਿਚਕਾਰ ਹੋਵੇਗਾ, ਜੋ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਰਿਧੀਮਾਨ ਸਾਹਾ (ਵਿਕਟ-ਕੀਪਰ), ਅਭਿਨਵ ਮਨੋਹਰ, ਵਿਜੇ ਸ਼ੰਕਰ, ਡੇਵਿਡ ਮਿਲਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਨੂਰ ਅਹਿਮਦ, ਮੁਹੰਮਦ ਸ਼ਮੀ, ਮੋਹਿਤ ਸ਼ਰਮਾ ਅਤੇ ਜੋਸ਼ੂਆ ਲਿਟਲ।
ਲਖਨਊ ਸੁਪਰ ਜਾਇੰਟਸ: ਕਰੁਣਾਲ ਪੰਡਯਾ (ਕਪਤਾਨ), ਕਾਇਲ ਮੇਅਰਸ, ਮਨਨ ਵੋਹਰਾ, ਕਰਨ ਸ਼ਰਮਾ, ਆਯੂਸ਼ ਬਡੋਨੀ, ਮਾਰਕਸ ਸਟੋਇਨਿਸ, ਨਿਕੋਲਸ ਪੂਰਨ (ਵਿਕਟਕੀਪਰ), ਕ੍ਰਿਸ਼ਨੱਪਾ ਗੌਤਮ, ਨਵੀਨ-ਉਲ-ਹੱਕ, ਰਵੀ ਬਿਸ਼ਨੋਈ ਅਤੇ ਮੋਹਸਿਨ ਖਾਨ।
ਇਸ ਦੇ ਨਾਲ ਹੀ ਦਿਨ ਦਾ ਦੂਜਾ ਮੈਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ।























