IPL ‘ਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ11
ਚੰਡੀਗੜ੍ਹ,14ਮਈ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ (IPL) ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਕਾਰ ਹੋਵੇਗਾ, ਜੋ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ), ਯਸ਼ਸਵੀ ਜੈਸਵਾਲ, ਜੋਸ ਬਟਲਰ, ਜੋ ਰੂਟ, ਧਰੁਵ ਜੁਰੇਲ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਕੇਐਮ ਆਸਿਫ਼ ਸੰਦੀਪ ਸ਼ਰਮਾ ਅਤੇ ਯੁਜਵੇਂਦਰ ਚਾਹਲ।
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਅਨੁਜ ਰਾਵਤ, ਗਲੇਨ ਮੈਕਸਵੈੱਲ, ਮਹੀਪਾਲ ਲੋਮਰੋਰ, ਦਿਨੇਸ਼ ਕਾਰਤਿਕ (ਵਿਕਟਕੀਪਰ), ਵਨਿਦੂ ਹਸਾਰੰਗਾ, ਹਰਸ਼ਲ ਪਟੇਲ, ਵਿਜੇ ਕੁਮਾਰ ਵੈਸ਼ਾਖ, ਮੁਹੰਮਦ ਸਿਰਾਜ ਅਤੇ ਜੋਸ਼ ਹੇਜ਼ਲਵੁੱਡ।
ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਵੇਗਾ, ਜੋ ਕਿ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡਿਆ ਜਾਵੇਗਾ।























