IPL ਵਿੱਚ ਅੱਜ ਪੰਜਾਬ ਕਿੰਗਜ਼ ਤੇ ਚੇਨਈ ਸੁਪਰ ਕਿੰਗਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਦੇ 49ਵੇਂ ਮੈਚ ‘ਚ ਅੱਜ ਚੇਨਈ ਸੁਪਰ ਕਿੰਗਜ਼ ਦਾ ਸਾਹਮਣਾ ਪੰਜਾਬ ਕਿੰਗਜ਼ ਨਾਲ ਹੋਵੇਗਾ। ਇਹ ਮੈਚ ਚੇਨਈ ਦੇ ਘਰੇਲੂ ਮੈਦਾਨ ਐੱਮ.ਏ.ਚਿਦੰਬਰਮ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਅੱਜ ਦੋਵਾਂ ਟੀਮਾਂ ਦਾ ਇਸ ਸੀਜ਼ਨ ਦਾ 10ਵਾਂ ਮੈਚ ਹੋਵੇਗਾ। ਚੇਨਈ ਆਖਰੀ 9 ‘ਚੋਂ 5 ਜਿੱਤਾਂ ਨਾਲ 10 ਅੰਕਾਂ ਨਾਲ ਤਾਲਿਕਾ ‘ਚ ਚੌਥੇ ਸਥਾਨ ‘ਤੇ ਹੈ। ਦੂਜੇ ਪਾਸੇ ਪੰਜਾਬ 9 ‘ਚੋਂ 3 ਜਿੱਤਾਂ ਨਾਲ 6 ਅੰਕਾਂ ਨਾਲ ਅੱਠਵੇਂ ਸਥਾਨ ‘ਤੇ ਹੈ।