IPL ਵਿੱਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਰਾਇਲ ਚੈਲੰਜਰਜ਼ ਬੰਗਲੌਰ ਅਤੇ ਦਿੱਲੀ ਕੈਪੀਟਲਸ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,15ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਰਾਇਲ ਚੈਲੰਜਰਜ਼ ਬੰਗਲੌਰ (RCB) ਅਤੇ ਦਿੱਲੀ ਕੈਪੀਟਲਸ (DC) ਵਿਚਕਾਰ ਹੋਵੇਗਾ ਜੋ ਕਿ ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦਿੱਲੀ ਦੀ ਮੌਜੂਦਾ ਸੀਜ਼ਨ ਦੀ ਸ਼ੁਰੂਆਤ ਬਹੁਤ ਖ਼ਰਾਬ ਰਹੀ ਹੈ ਪਹਿਲੇ ਚਾਰ ਮੈਚ ਹਾਰਨ ਕਾਰਨ ਉਹ ਅਜੇ ਤੱਕ ਆਪਣਾ ਖਾਤਾ ਨਹੀਂ ਖੋਲ੍ਹ ਸਕੀ ਹੈ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਰਾਇਲ ਚੈਲੇਂਜਰਜ਼ ਬੰਗਲੌਰ: ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਮਹੀਪਾਲ ਲੋਮਰਰ, ਗਲੇਨ ਮੈਕਸਵੈੱਲ, ਸ਼ਾਹਬਾਜ਼ ਅਹਿਮਦ, ਦਿਨੇਸ਼ ਕਾਰਤਿਕ (ਵਿਕਟਕੀਪਰ), ਅਨੁਜ ਰਾਵਤ, ਡੇਵਿਡ ਵਿਲੀ, ਵੇਨ ਪਾਰਨੇਲ, ਹਰਸ਼ਲ ਪਟੇਲ, ਮੁਹੰਮਦ ਸਿਰਾਜ।
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਪ੍ਰਿਥਵੀ ਸ਼ਾਅ, ਮਨੀਸ਼ ਪਾਂਡੇ, ਯਸ਼ ਢੁਲ, ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਅਭਿਸ਼ੇਕ ਪੋਰੇਲ (ਵਿਕਟਕੀਪਰ), ਕੁਲਦੀਪ ਯਾਦਵ, ਐਨਰਿਕ ਨੌਰਤਿਆ ਅਤੇ ਮੁਸਤਫਿਜ਼ੁਰ ਰਹਿਮਾਨ।
ਦਿਨ ਦਾ ਦੂਜਾ ਮੈਚ ਲਖਨਊ ਸੁਪਰਜਾਇੰਟਸ ਅਤੇ ਪੰਜਾਬ ਕਿੰਗਜ਼ ਵਿਚਕਾਰ ਹੋਵੇਗਾ ਜੋ ਕਿ ਏਕਾਨਾ ਕ੍ਰਿਕਟ ਸਟੇਡੀਅਮ, ਲਖਨਊ ਵਿੱਚ ਖੇਡਿਆ ਜਾਵੇਗਾ।