IPL ਵਿੱਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਾਲੇ
ਜਾਣੋ, ਦੋਵਾਂ ਟੀਮਾਂ ਦੀ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਦਿਨ ਦਾ ਪਹਿਲਾ ਮੈਚ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਵਿਚਕਾਰ ਹੋਵੇਗਾ, ਜੋ ਕਿ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਹ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਮੁੰਬਈ ਇੰਡੀਅਨਜ਼: ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਕੈਮਰਨ ਗ੍ਰੀਨ, ਸੂਰਿਆਕੁਮਾਰ ਯਾਦਵ, ਤਿਲਕ ਵਰਮਾ, ਨੇਹਲ ਵਢੇਰਾ, ਅਰਸ਼ਦ ਖਾਨ, ਰਿਤਿਕ ਸ਼ੌਕੀਨ, ਪੀਯੂਸ਼ ਚਾਵਲਾ, ਜੇਸਨ ਬੇਹਰਨਡੋਰਫ ਅਤੇ ਰਿਲੇ ਮੈਰੀਡਿਥ।
ਕੋਲਕਾਤਾ ਨਾਈਟ ਰਾਈਡਰਜ਼: ਨਿਤੀਸ਼ ਰਾਣਾ (ਕਪਤਾਨ), ਰਹਿਮਾਨਉੱਲ੍ਹਾ ਗੁਰਬਾਜ਼ (ਵਿਕਟਕੀਪਰ), ਨਾਰਾਇਣ ਜਗਦੀਸ਼ਨ, ਰਿੰਕੂ ਸਿੰਘ, ਆਂਦਰੇ ਰਸਲ, ਸ਼ਾਰਦੁਲ ਠਾਕੁਰ, ਸੁਨੀਲ ਨਰਾਇਣ, ਲਾਕੀ ਫਰਗੂਸਨ, ਸੁਯਸ਼ ਸ਼ਰਮਾ, ਉਮੇਸ਼ ਯਾਦਵ ਅਤੇ ਵਰੁਣ ਚੱਕਰਵਰਤੀ।