IPL ਵਿੱਚ ਅੱਜ ਫਿਰ ਤੋਂ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ
ਜਾਣੋ, ਸੰਭਾਵਿਤ ਪਲੇਇੰਗ 11
ਚੰਡੀਗੜ੍ਹ,30ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ ਦੇ ਇਸ ਸੀਜ਼ਨ ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਪੰਜਾਬ ਕਿੰਗਜ਼ ਵਿਚਕਾਰ ਹੋਵੇਗਾ, ਜੋ ਕਿ ਐੱਮਏ ਚਿਦੰਬਰਮ ਸਟੇਡੀਅਮ (ਚੇਪੌਕ), ਚੇਨਈ ਵਿਖੇ ਖੇਡਿਆ ਜਾਵੇਗਾ। ਮੈਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ।
ਦੋਵੇਂ ਟੀਮਾਂ ਇਸ ਸੀਜ਼ਨ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਦੋਵਾਂ ਟੀਮਾਂ ਨੂੰ ਪਿਛਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਚੇਨਈ ਨੂੰ ਰਾਜਸਥਾਨ ਰਾਇਲਸ ਨੇ 32 ਦੌੜਾਂ ਨਾਲ ਹਰਾਇਆ ਸੀ ਜਦਕਿ ਪੰਜਾਬ ਨੂੰ ਲਖਨਊ ਸੁਪਰ ਜਾਇੰਟਸ ਨੇ 56 ਦੌੜਾਂ ਨਾਲ ਹਰਾਇਆ ਸੀ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ), ਰਿਤੂਰਾਜ ਗਾਇਕਵਾੜ, ਡੇਵੋਨ ਕੋਨਵੇ, ਅਜਿੰਕਿਆ ਰਹਾਣੇ, ਮੋਈਨ ਅਲੀ, ਸ਼ਿਵਮ ਦੁਬੇ, ਰਵਿੰਦਰ ਜਡੇਜਾ, ਮਤਿਸ਼ਾ ਪਥੀਰਾਨਾ, ਤੁਸ਼ਾਰ ਦੇਸ਼ਪਾਂਡੇ, ਆਕਾਸ਼ ਸਿੰਘ ਅਤੇ ਮਹਿਸ਼ ਟੇਕਸ਼ਾਨਾ।
ਪੰਜਾਬ ਕਿੰਗਜ਼: ਸ਼ਿਖਰ ਧਵਨ (ਕਪਤਾਨ), ਅਥਰਵ ਟੇਡੇ, ਸਿਕੰਦਰ ਰਜ਼ਾ, ਲਿਆਮ ਲਿਵਿੰਗਸਟੋਨ, ਸੈਮ ਕਰਨ, ਜਿਤੇਸ਼ ਸ਼ਰਮਾ, ਸ਼ਾਹਰੁਖ ਖਾਨ, ਕਾਗਿਸੋ ਰਬਾਡਾ, ਰਾਹੁਲ ਚਾਹਰ, ਗੁਰਨੂਰ ਬਰਾੜ ਅਤੇ ਅਰਸ਼ਦੀਪ ਸਿੰਘ।
ਦੱਸ ਦਈਏ ਕਿ ਦਿਨ ਦੇ ਦੂਜੇ ਮੈਚ ਵਿੱਚ ਮੁੰਬਈ ਇੰਡੀਅਨਜ਼ ਅਤੇ ਰਾਜਸਥਾਨ ਰਾਇਲਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।