IPL ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ
ਚੰਡੀਗੜ੍ਹ, 16 ਮਈ (ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 2024 ਦੇ 66ਵੇਂ ਮੈਚ ਵਿੱਚ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਗੁਜਰਾਤ ਟਾਈਟਨਜ਼ ਨਾਲ ਹੋਵੇਗਾ। ਇਹ ਮੈਚ ਹੈਦਰਾਬਾਦ ਦੇ ਘਰੇਲੂ ਮੈਦਾਨ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗੀ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ।