🏏 IPL 2022 – ਬੇਂਗਲੁਰੂ ਦੀ ਸ਼ਾਨਦਾਰ 5ਵੀਂ ਜਿੱਤ 🏏
ਲਖਨਊ ਨੂੰ 18 ਦੌੜਾਂ ਨਾਲ ਹਰਾ ਕੇ ਦੂਜੇ ਨੰਬਰ ‘ਤੇ ਪਹੁੰਚੀ RCB
ਚੰਡੀਗੜ੍ਹ, 20ਅਪ੍ਰੈਲ (ਵਿਸ਼ਵ ਵਾਰਤਾ) ਆਈਪੀਐਲ 2022 ਦੇ 31ਵੇਂ ਮੈਚ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਲਖਨਊ ਸੁਪਰ ਜਾਇੰਟਸ ਨੂੰ 18 ਦੌੜਾਂ ਨਾਲ ਮਾਤ ਦਿੱਤੀ। ਲਖਨਊ ਦੇ ਸਾਹਮਣੇ 182 ਦੌੜਾਂ ਦਾ ਟੀਚਾ ਸੀ, ਜਿਸ ਦੇ ਜਵਾਬ ‘ਚ ਟੀਮ 8 ਵਿਕਟਾਂ ਦੇ ਨੁਕਸਾਨ ‘ਤੇ 163 ਦੌੜਾਂ ਹੀ ਬਣਾ ਸਕੀ ਅਤੇ ਮੈਚ ਹਾਰ ਗਈ। ਕਰੁਣਾਲ ਪੰਡਯਾ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ। ਦੱਸ ਦੱਈਏ ਕਿ ਟਾਸ ਹਾਰ ਕੇ ਬੱਲੇਬਾਜ਼ੀ ਕਰਦੇ ਹੋਏ ਰਾਇਲ ਚੈਲੰਜਰਜ਼ ਬੈਂਗਲੁਰੂ ਨੇ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 181 ਦੌੜਾਂ ਬਣਾਈਆਂ। ਕਪਤਾਨ ਫਾਫ ਡੂ ਪਲੇਸਿਸ ਨੇ ਸਭ ਤੋਂ ਵੱਧ 96 ਦੌੜਾਂ ਦੀ ਪਾਰੀ ਖੇਡੀ।
ਜੋਸ ਹੇਜ਼ਲਵੁੱਡ ਨੇ ਆਰਸੀਬੀ ਦੀ ਜਿੱਤ ਵਿੱਚ ਵੱਡੀ ਭੂਮਿਕਾ ਨਿਭਾਈ। ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 4 ਓਵਰਾਂ ‘ਚ 4 ਵਿਕਟਾਂ ਲਈਆਂ। ਉਸ ਨੇ ਕਵਿੰਟਨ ਡੀ ਕਾਕ, ਮਨੀਸ਼ ਪਾਂਡੇ , ਆਯੂਸ਼ ਬਡੋਨੀ ਅਤੇ ਮਾਰਕਸ ਸਟੋਇਨਿਸ ਨੂੰ ਆਊਟ ਕੀਤਾ।
ਇਹ ਆਰਸੀਬੀ ਦੀ 7 ਮੈਚਾਂ ਵਿੱਚ 5ਵੀਂ ਜਿੱਤ ਹੈ। ਇਸ ਜਿੱਤ ਦੇ ਨਾਲ ਹੀ ਟੀਮ IPL 2022 ਦੀ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਈ ਹੈ। ਹੁਣ ਤੱਕ ਟੀਮ ਸਿਰਫ 2 ਮੈਚ ਹਾਰੀ ਹੈ। ਇਸ ਦੇ ਨਾਲ ਹੀ ਲਖਨਊ ਦੀ 7 ਮੈਚਾਂ ਵਿੱਚ ਇਹ ਤੀਜੀ ਹਾਰ ਹੈ। ਕੇਐਲ ਰਾਹੁਲ ਦੀ ਕਪਤਾਨੀ ਵਾਲੀ ਟੀਮ ਨੇ 4 ਮੈਚ ਜਿੱਤੇ ਹਨ।






















