Advertisement
IPL-2023: ਮੁੰਬਈ ਇੰਡੀਅਨਜ਼ ਨੇ ਐਲੀਮੀਨੇਟਰ ਮੁਕਾਬਲੇ ‘ਚ ਲਖਨਊ ਨੂੰ ਹਰਾਇਆ
ਚੰਡੀਗੜ੍ਹ,25ਮਈ(ਵਿਸ਼ਵ ਵਾਰਤਾ)- 5 ਵਾਰ ਦੀ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ-2023 ਦੇ ਐਲੀਮੀਨੇਟਰ ਮੈਚ ਵਿੱਚ ਲਖਨਊ ਸੁਪਰਜਾਇੰਟਸ ਨੂੰ 81 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਰੋਹਿਤ ਸ਼ਰਮਾ ਦੀ ਟੀਮ ਲੀਗ ਦੇ ਮੌਜੂਦਾ ਸੀਜ਼ਨ ਦੇ ਕੁਆਲੀਫਾਇਰ-2 ਵਿੱਚ ਪ੍ਰਵੇਸ਼ ਕਰ ਗਈ ਹੈ। ਕੁਆਲੀਫਾਇਰ-2 ਵਿੱਚ ਮੁੰਬਈ ਦਾ ਸਾਹਮਣਾ 26 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਨਾਲ ਹੋਵੇਗਾ।
ਚੇਨਈ ਦੇ ਚੇਪੌਕ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 182 ਦੌੜਾਂ ਬਣਾਈਆਂ। ਜਵਾਬ ‘ਚ ਲਖਨਊ ਦੀ ਟੀਮ 16.3 ਓਵਰਾਂ ‘ਚ 101 ਦੌੜਾਂ ‘ਤੇ ਆਲ ਆਊਟ ਹੋ ਗਈ।
Advertisement