IPL- 2023 ਅੱਜ ਡਬਲ ਹੈਡਰ ਮੁਕਾਬਲੇ
ਪਹਿਲਾ ਮੁਕਾਬਲਾ ਕੋਲਕਾਤਾ ਨਾਈਟ ਰਾਈਡਰਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਜਾਰੀ
ਵੈਂਕਟੇਸ਼ ਅਈਅਰ ਖੇਡੀ ਧਮਾਕੇਦਾਰ ਪਾਰੀ
ਪੜ੍ਹੋ, ਕੋਲਕਾਤਾ ਨੇ ਮੁੰਬਈ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-2023 ਦੇ ਤੀਜੇ ਸੁਪਰ ਸੰਡੇ ਦੇ ਪਹਿਲੇ ਮੈਚ ‘ਚ ਮੇਜ਼ਬਾਨ ਮੁੰਬਈ ਇੰਡੀਅਨਜ਼ ਨੂੰ ਵੈਂਕਟੇਸ਼ ਅਈਅਰ ਦੇ ਧਮਾਕੇਦਾਰ ਸੈਂਕੜੇ ਦੇ ਦਮ ‘ਤੇ ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤ ਲਈ 186 ਦੌੜਾਂ ਦਾ ਟੀਚਾ ਦਿੱਤਾ ਹੈ।
ਕੋਲਕਾਤਾ ਨੇ ਮੁੰਬਈ ਦੇ ਵਾਨਖੇੜੇ ਮੈਦਾਨ ‘ਤੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 6 ਵਿਕਟਾਂ ‘ਤੇ 185 ਦੌੜਾਂ ਬਣਾਈਆਂ ਅਤੇ ਮੁੰਬਈ ਨੂੰ 186 ਦੌੜਾਂ ਦਾ ਟੀਚਾ ਦਿੱਤਾ।ਕੋਲਕਾਤਾ ਲਈ ਵੈਂਕਟੇਸ਼ ਅਈਅਰ ਨੇ 104 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ।
ਅੱਜ ਡਬਲ ਹੈਡਰ ਡੇਅ ਹੈ। ਦਿਨ ਦਾ ਦੂਜਾ ਮੈਚ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ।