IPL-2023 : ਅੱਜ ਦਾ ਮੁਕਾਬਲਾ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ
ਜਾਣੋ,ਸੰਭਾਵਿਤ ਪਲੇਇੰਗ 11
ਚੰਡੀਗੜ੍ਹ,19ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ‘ਚ ਅੱਜ ਲੀਗ ਦਾ 26ਵਾਂ ਮੈਚ ਰਾਜਸਥਾਨ ਰਾਇਲਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਸ਼ੁਰੂ ਹੋਵੇਗਾ।
ਆਈਪੀਐੱਲ ਦੇ ਮੌਜੂਦਾ ਸੀਜ਼ਨ ‘ਚ ਦੋਵੇਂ ਟੀਮਾਂ ਹੁਣ ਤੱਕ 5-5 ਮੈਚ ਖੇਡ ਚੁੱਕੀਆਂ ਹਨ। ਰਾਜਸਥਾਨ 4 ਜਿੱਤਾਂ ਅਤੇ 1 ਹਾਰ ਨਾਲ ਅੰਕ ਸੂਚੀ ਵਿੱਚ ਸਿਖਰ ‘ਤੇ ਹੈ। ਜਦਕਿ ਲਖਨਊ 3 ਜਿੱਤਾਂ ਨਾਲ ਦੂਜੇ ਨੰਬਰ ‘ਤੇ ਹੈ।
ਸੰਭਾਵਿਤ ਪਲੇਇੰਗ11
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ ਅਤੇ ਵਿਕਟਕੀਪਰ), ਯਸ਼ਸਵੀ ਜੈਸਵਾਲ, ਰਿਆਨ ਪਰਾਗ, ਸ਼ਿਮਰੋਨ ਹੇਟਮਾਇਰ, ਰਵੀਚੰਦਰਨ ਅਸ਼ਵਿਨ, ਜੋਸ ਬਟਲਰ, ਧਰੁਵ ਜੁਰੇਲ, ਟ੍ਰੇਂਟ ਬੋਲਟ, ਯੁਜਵੇਂਦਰ ਚਾਹਲ, ਸੰਦੀਪ ਸ਼ਰਮਾ, ਜੇਸਨ ਹੋਲਡਰ।
ਲਖਨਊ ਸੁਪਰ ਜਾਇੰਟਸ: ਕੇਐਲ ਰਾਹੁਲ (ਕਪਤਾਨ), ਮਾਰਕਸ ਸਟੋਇਨਿਸ, ਕਾਇਲ ਮੇਅਰਸ, ਦੀਪਕ ਹੁੱਡਾ, ਕਰੁਣਾਲ ਪੰਡਯਾ, ਆਯੂਸ਼ ਬਡੋਨੀ, ਨਿਕੋਲਸ ਪੂਰਨ (ਵਿਕਟਕੀਪਰ), ਮਾਰਕ ਵੁੱਡ, ਅਵੇਸ਼ ਖਾਨ, ਰਵੀ ਬਿਸ਼ਨੋਈ ਅਤੇ ਯੁੱਧਵੀਰ ਸਿੰਘ ਚਰਕ।