IPL-2023 : ਗੁਜਰਾਤ ਟਾਈਟਨਜ਼ ਬਨਾਮ ਰਾਜਸਥਾਨ ਰਾਇਲਜ਼
ਗੁਜਰਾਤ ਨੇ ਰਾਜਸਥਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਡਬਲ ਹੈਡਰ ਵਿੱਚ ਅੱਜ ਦਾ ਦੂਜਾ ਮੈਚ ਗੁਜਰਾਤ ਟਾਈਟਨਜ਼ ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਚੱਲ ਰਿਹਾ ਹੈ। ਰਾਜਸਥਾਨ ਦੇ ਕਪਤਾਨ ਸੰਜੂ ਸੈਮਸਨ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਗੁਜਰਾਤ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 177 ਦੌੜਾਂ ਬਣਾਈਆਂ ਅਤੇ ਰਾਜਸਥਾਨ ਨੂੰ 178 ਦੌੜਾਂ ਦਾ ਟੀਚਾ ਦਿੱਤਾ ਹੈ।