IPL-2023 :ਚੇਨਈ ਨੂੰ ਹਰਾ ਕੇ ਸਿਖਰ ‘ਤੇ ਪਹੁੰਚਿਆ ਰਾਜਸਥਾਨ
ਚੰਡੀਗੜ੍ਹ,28ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਵਿੱਚ ਲੀਗ ਪੜਾਅ ਦੇ 37ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ ਨੇ ਚੇਨਈ ਸੁਪਰ ਕਿੰਗਜ਼ ਨੂੰ 32 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਰਾਜਸਥਾਨ 8 ਮੈਚਾਂ ‘ਚ 5 ਜਿੱਤਾਂ ਤੋਂ ਬਾਅਦ 10 ਅੰਕਾਂ ਨਾਲ ਅੰਕ ਸੂਚੀ ‘ਚ ਸਿਖਰ ‘ਤੇ ਪਹੁੰਚ ਗਿਆ ਹੈ।
ਵੀਰਵਾਰ ਨੂੰ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਰਾਜਸਥਾਨ ਰਾਇਲਸ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 202 ਦੌੜਾਂ ਬਣਾਈਆਂ। ਜਵਾਬ ‘ਚ ਸੁਪਰ ਕਿੰਗਜ਼ ਦੀ ਟੀਮ 6 ਵਿਕਟਾਂ ਗੁਆ ਕੇ 170 ਦੌੜਾਂ ਹੀ ਬਣਾ ਸਕੀ। ਰਾਜਸਥਾਨ ਦੇ ਸਪਿਨਰਾਂ ਨੇ 5 ਵਿਕਟਾਂ ਲਈਆਂ, ਜਦਕਿ ਯਸ਼ਸਵੀ ਜੈਸਵਾਲ ਨੇ ਪਹਿਲੀ ਪਾਰੀ ‘ਚ 77 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ। ਯਸ਼ਸਵੀ ਨੂੰ ਇਸ ਪਾਰੀ ਲਈ ਪਲੇਅਰ ਆਫ ਦ ਮੈਚ ਦਾ ਐਵਾਰਡ ਮਿਲਿਆ।