IPL-2023 : ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਾਲੇ ਮੁਕਾਬਲਾ ਜਾਰੀ
ਪੜ੍ਹੋ, ਚੇਨਈ ਨੇ ਦਿੱਲੀ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ, 10ਮਈ(ਵਿਸ਼ਵ ਵਾਰਤਾ)-ਚੇਨਈ ਸੁਪਰ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ 2023 ਦੇ 55ਵੇਂ ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ ਜਿੱਤਣ ਲਈ 168 ਦੌੜਾਂ ਦਾ ਟੀਚਾ ਦਿੱਤਾ ਹੈ। ਐੱਮਏ ਚਿਦੰਬਰਮ ਸਟੇਡੀਅਮ ‘ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 167 ਦੌੜਾਂ ਬਣਾਈਆਂ ਹਨ।