IPL-2023 ‘ਚ ਅੱਜ ਫਿਰ ਡਬਲ ਹੈਡਰ ਮੁਕਾਬਲਾ
ਪਹਿਲਾ ਮੈਚ ਦਿੱਲੀ ਤੇ ਰਾਜਸਥਾਨ ਵਿਚਾਲੇ ,ਜਾਣੋ ਸੰਭਾਵਿਤ ਪਲੇਇੰਗ-11
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੀਜ਼ਨ 16 ‘ਚ ਅੱਜ ਫਿਰ ਤੋਂ ਡਬਲ ਹੈਡਰ ਮੈਚ ਖੇਡੇ ਜਾਣਗੇ। ਪਹਿਲਾ ਮੈਚ ਰਾਜਸਥਾਨ ਰਾਇਲਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਹੋਵੇਗਾ, ਜੋ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾਵੇਗਾ। ਮੈਚ ਦੁਪਹਿਰ 3.30 ਵਜੇ ਸ਼ੁਰੂ ਹੋਵੇਗਾ। ਦੂਜੇ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ 11
ਦਿੱਲੀ ਕੈਪੀਟਲਜ਼: ਡੇਵਿਡ ਵਾਰਨਰ (ਕਪਤਾਨ), ਪ੍ਰਿਥਵੀ ਸ਼ਾਅ, ਅਭਿਸ਼ੇਕ ਪੋਰੇਲ (ਵਿਕਟਕੀਪਰ ), ਰੋਵਮੈਨ ਪਾਵੇਲ, ਰਿਲੀ ਰੂਸੋ, ਸਰਫਰਾਜ਼ ਖਾਨ/ਮਨੀਸ਼ ਪਾਂਡੇ, ਅਮਨ ਹਕੀਮ ਖਾਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਐਨਰਿਕ ਨੌਰਤੀ ਅਤੇ ਮੁਕੇਸ਼ ਕੁਮਾਰ/ਖਲੀਲ ਅਹਿਮਦ।
ਰਾਜਸਥਾਨ ਰਾਇਲਜ਼: ਸੰਜੂ ਸੈਮਸਨ (ਕਪਤਾਨ), ਜੋਸ ਬਟਲਰ/ਜੋ ਰੂਟ, ਯਸ਼ਸਵੀ ਜੈਸਵਾਲ, ਦੇਵਦੱਤ ਪਡਿਕਲ, ਸ਼ਿਮਰੋਨ ਹੇਟਮਾਇਰ, ਰਿਆਨ ਪਰਾਗ, ਜੇਸਨ ਹੋਲਡਰ, ਰਵੀਚੰਦਰਨ ਅਸ਼ਵਿਨ, ਟ੍ਰੇਂਟ ਬੋਲਟ, ਕੇਐਮ ਆਸਿਫ਼ ਅਤੇ ਯੁਜਵੇਂਦਰ ਚਾਹਲ।























