IPL-2023 ;ਪੰਜਾਬ ਕਿੰਗਜ਼ ਬਨਾਮ ਕੋਲਕਾਤਾ ਨਾਈਟ ਰਾਈਡਰਜ਼
ਪੰਜਾਬ ਦੀ ਬੱਲੇਬਾਜ਼ੀ ਜਾਰੀ , ਪੜ੍ਹੋ 10 ਓਵਰਾਂ ਤੱਕ ਖੇਡ ਦਾ ਹਾਲ
ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 16ਵੇਂ ਸੀਜ਼ਨ ਦਾ ਦੂਜਾ ਮੈਚ ਪੰਜਾਬ ਕਿੰਗਜ਼ (PBKS) ਅਤੇ ਕੋਲਕਾਤਾ ਨਾਈਟ ਰਾਈਡਰਜ਼ (KKR) ਵਿਚਾਲੇ ਚੱਲ ਰਿਹਾ ਹੈ। ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਮੋਹਾਲੀ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪੰਜਾਬ ਨੇ 10 ਓਵਰਾਂ ‘ਚ ਇਕ ਵਿਕਟ ‘ਤੇ 100 ਦੌੜਾਂ ਬਣਾਈਆਂ। ਕਪਤਾਨ ਸ਼ਿਖਰ ਧਵਨ ਅਤੇ ਭਾਨੁਕਾ ਰਾਜਪਕਸ਼ੇ ਕ੍ਰੀਜ਼ ‘ਤੇ ਹਨ। ਦੋਵਾਂ ਵਿਚਾਲੇ ਅਰਧ ਸੈਂਕੜੇ ਦੀ ਸਾਂਝੇਦਾਰੀ ਹੋ ਗਈ ਹੈ। ਰਾਜਪਕਸ਼ੇ ਲੀਗ ਵਿੱਚ ਆਪਣੇ ਪਹਿਲੇ ਅਰਧ ਸੈਂਕੜੇ ਵੱਲ ਵਧ ਰਹੇ ਹਨ। ਇਸ ਤੋਂ ਪਹਿਲਾਂ ਪ੍ਰਭਸਿਮਰਨ ਸਿੰਘ 23 ਦੌੜਾਂ ਬਣਾ ਕੇ ਆਊਟ ਹੋ ਗਏ।
ਅੱਜ ਸੀਜ਼ਨ ਦਾ ਪਹਿਲਾ ਡਬਲ ਹੈਡਰ ਹੈ। ਦੂਜਾ ਮੈਚ ਲਖਨਊ ਸੁਪਰਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਸ਼ਾਮ 7:30 ਵਜੇ ਖੇਡਿਆ ਜਾਵੇਗਾ।