IPL-2023 ਫਾਈਨਲ ਮੁਕਾਬਲਾ ਅੱਜ
ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਹੋਵੇਗੀ ਜ਼ਬਰਦਸਤ ਟੱਕਰ
ਚੰਡੀਗੜ੍ਹ,28ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇਸ ਸੀਜ਼ਨ ਦਾ ਫਾਈਨਲ ਅੱਜ ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਲੀਗ ਦੇ ਇਤਿਹਾਸ ਵਿੱਚ ਪਹਿਲੀ ਵਾਰ ਦੋਵੇਂ ਟੀਮਾਂ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਇਹ ਗੁਜਰਾਤ ਦਾ ਦੂਜਾ ਸੀਜ਼ਨ ਹੈ, ਪਿਛਲੇ ਸਾਲ ਟੀਮ ਚੈਂਪੀਅਨ ਬਣੀ ਸੀ, ਪਰ ਚੇਨਈ ਗਰੁੱਪ ਪੜਾਅ ਤੋਂ ਹੀ ਬਾਹਰ ਹੋ ਗਈ ਸੀ। ਨਰਿੰਦਰ ਮੋਦੀ ਸਟੇਡੀਅਮ ਗੁਜਰਾਤ ਦਾ ਘਰੇਲੂ ਮੈਦਾਨ ਹੈ ਜੋ ਪਹਿਲਾਂ ਸਰਦਾਰ ਪਟੇਲ ਸਟੇਡੀਅਮ, ਮੋਟੇਰਾ ਵਜੋਂ ਜਾਣਿਆ ਜਾਂਦਾ ਸੀ। ਇਸ ਮੈਦਾਨ ‘ਤੇ ਗੁਜਰਾਤ ਨੇ ਹੁਣ ਤੱਕ 9 ਮੈਚ ਖੇਡੇ ਹਨ, ਜਿਸ ‘ਚ ਉਸ ਨੇ ਛੇ ਜਿੱਤੇ ਹਨ ਅਤੇ ਤਿੰਨ ਹਾਰੇ ਹਨ। ਦੂਜੇ ਪਾਸੇ ਚੇਨਈ ਨੇ ਇਸ ਮੈਦਾਨ ‘ਤੇ ਹੁਣ ਤੱਕ ਤਿੰਨ ਮੈਚ ਖੇਡੇ ਹਨ ਅਤੇ ਤਿੰਨੋਂ ਹੀ ਹਾਰੇ ਹਨ।