IPL-2023 ਫਾਈਨਲ
ਗੁਜਰਾਤ ਟਾਈਟਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਹੋਵੇਗਾ ਆਖ਼ਰੀ ਮੁਕਾਬਲਾ
ਟਾੱਸ ਤੋਂ ਪਹਿਲਾਂ ਮੀਂਹ ਬਣਿਆ ਅੜਿੱਕਾ – ਟਾੱਸ ਡਿਲੇ
ਚੰਡੀਗੜ੍ਹ,28ਮਈ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ-2023 ਦਾ ਫਾਈਨਲ ਮੈਚ ਅੱਜ ਸ਼ਾਮ 7:30 ਵਜੇ ਤੋਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਗੁਜਰਾਤ ਟਾਈਟਨਜ਼ (ਜੀਟੀ) ਅਤੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਵਿਚਕਾਰ ਖੇਡਿਆ ਜਾਵੇਗਾ। ਅਹਿਮਦਾਬਾਦ ਵਿੱਚ ਮੈਚ ਤੋਂ ਇੱਕ ਘੰਟਾ ਪਹਿਲਾਂ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਕਾਰਨ ਟਾੱਸ ਵਿੱਚ ਦੇਰੀ ਕਰ ਦਿੱਤੀ ਗਈ ਹੈ।























