IPL-2023 : ਰਾਇਲ ਚੈਲੰਜਰਜ਼ ਬੈਂਗਲੁਰੂ ਬਨਾਮ ਲਖਨਊ ਸੁਪਰਜਾਇੰਟਸ
ਬੈਂਗਲੁਰੂ ਨੇ ਲਖਨਊ ਲਈ ਸੈੱਟ ਕੀਤਾ ਟਾਰਗੇਟ
ਪੜ੍ਹੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,10ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ‘ਚ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਲਖਨਊ ਸੁਪਰਜਾਇੰਟਸ ਵਿਚਾਲੇ ਮੁਕਾਬਲਾ ਜਾਰੀ ਹੈ। ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਲਖਨਊ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਬੈਂਗਲੁਰੂ ਨੇ ਧਮਾਕੇਦਾਰ ਬੱਲੇਬਾਜ਼ੀ ਕਰਦਿਆਂ 20 ਓਵਰਾਂ ‘ਚ ਸਿਰਫ 2 ਵਿਕਟਾਂ ਗੁਆ ਕੇ 212 ਦੌੜਾਂ ਬਣਾਈਆਂ ਤੇ ਲਖਨਊ ਨੂੰ 213 ਦੌੜਾਂ ਦਾ ਟੀਚਾ ਦਿੱਤਾ ਹੈ।
ਲਖਨਊ ਵੱਲੋਂ ਅਮਿਤ ਮਿਸ਼ਰਾ ਅਤੇ ਮਾਰਕ ਵੁੱਡ ਨੂੰ 1-1 ਵਿਕਟ ਮਿਲੀ।