IPL-2023 ਰੋਮਾਂਚਕ ਮੁਕਾਬਲੇ ‘ਚ ਰਾਇਲ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ ਹਰਾਇਆ
ਚੰਡੀਗੜ੍ਹ,23ਅਪ੍ਰੈਲ(ਵਿਸ਼ਵ ਵਾਰਤਾ) ਇੰਡੀਅਨ ਪ੍ਰੀਮੀਅਰ ਲੀਗ-16 ਦੇ 32ਵੇਂ ਮੈਚ ‘ਚ ਰਾਇਲ ਚੈਲੰਜਰਜ਼ ਬੰਗਲੌਰ ਨੇ ਰਾਜਸਥਾਨ ਰਾਇਲਜ਼ ਨੂੰ 7 ਦੌੜਾਂ ਨਾਲ ਹਰਾ ਦਿੱਤਾ ਹੈ।ਇਸ ਸੀਜ਼ਨ ਦੀ ਗੱਲ ਕਰੀਏ ਤਾਂ ਬੈਂਗਲੁਰੂ ਦੀ 7 ਮੈਚਾਂ ‘ਚ ਇਹ ਚੌਥੀ ਜਿੱਤ ਹੈ। ਟੀਮ ਅੰਕ ਸੂਚੀ ‘ਚ 5ਵੇਂ ਨੰਬਰ ‘ਤੇ ਹੈ।
ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਹਾਰ ਕੇ ਬੱਲੇਬਾਜ਼ੀ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੇ 20 ਓਵਰਾਂ ‘ਚ 9 ਵਿਕਟਾਂ ‘ਤੇ 189 ਦੌੜਾਂ ਬਣਾਈਆਂ। ਜਵਾਬ ‘ਚ ਰਾਜਸਥਾਨ ਦੇ ਬੱਲੇਬਾਜ਼ 20 ਓਵਰਾਂ ‘ਚ 6 ਵਿਕਟਾਂ ‘ਤੇ 182 ਦੌੜਾਂ ਹੀ ਬਣਾ ਸਕੇ।