IPL-2023 ਸੀਜ਼ਨ16
ਮੁੰਬਈ ਇੰਡੀਅਨਜ਼ ਬਨਾਮ ਚੇਨਈ ਸੁਪਰ ਕਿੰਗਜ਼
ਪੜ੍ਹੋ, ਮੁੰਬਈ ਨੇ ਚੇਨਈ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ,8ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-16 ਦੇ 12ਵੇਂ ਮੈਚ ‘ਚ ਅੱਜ ਮੁੰਬਈ ਇੰਡੀਅਨਜ਼ ਨੇ ਚੇਨਈ ਨੂੰ 158 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਟੀਮ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 157 ਦੌੜਾਂ ਬਣਾਈਆਂ।
ਇਸ ਦੇ ਨਾਲ ਹੀ ਚੇਨਈ ਲਈ ਰਵਿੰਦਰ ਜਡੇਜਾ ਨੇ ਤਿੰਨ ਵਿਕਟਾਂ ਲਈਆਂ। ਮਿਸ਼ੇਲ ਸੈਂਟਨਰ ਅਤੇ ਤੁਸ਼ਾਰ ਦੇਸ਼ਪਾਂਡੇ ਨੇ 2-2 ਵਿਕਟਾਂ ਹਾਸਲ ਕੀਤੀਆਂ।























