IPL-2024 ‘ਚ ਲਖਨਊ ਨੇ ਬੈਂਗਲੁਰੂ ਨੂੰ ਹਰਾ ਕੇ ਦਰਜ ਕੀਤੀ ਲਗਾਤਾਰ ਦੂਜੀ ਜਿੱਤ
ਮਯੰਕ ਯਾਦਵ ਨੇ ਲਈਆਂ ਤਿੰਨ ਵਿਕਟਾਂ
ਚੰਡੀਗੜ੍ਹ, 3ਅਪ੍ਰੈਲ(ਵਿਸ਼ਵ ਵਾਰਤਾ)- ਲਖਨਊ ਸੁਪਰਜਾਇੰਟਸ ਨੇ ਇੰਡੀਅਨ ਪ੍ਰੀਮੀਅਰ ਲੀਗ-2024 ਦੇ ਮੰਗਲਵਾਰ ਨੂੰ ਖੇਡੇ ਗਏ ਮੁਕਾਬਲੇ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ 28 ਦੌੜਾਂ ਨਾਲ ਹਰਾਇਆ। ਮਯੰਕ ਯਾਦਵ ਨੇ 3 ਵਿਕਟਾਂ ਲਈਆਂ। ਉਹ ਲਗਾਤਾਰ ਦੂਜੇ ਮੈਚ ਦਾ ਪਲੇਅਰ ਆਫ ਦਿ ਮੈਚ ਰਿਹਾ। ਲਖਨਊ ਨੇ ਮੌਜੂਦਾ ਸੀਜ਼ਨ ਵਿੱਚ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ। ਇਸ ਜਿੱਤ ਨਾਲ ਲਖਨਊ ਅੰਕ ਸੂਚੀ ‘ਚ ਚੌਥੇ ਸਥਾਨ ‘ਤੇ ਆ ਗਿਆ ਹੈ, ਜਦਕਿ ਬੈਂਗਲੁਰੂ ਨੌਵੇਂ ਸਥਾਨ ‘ਤੇ ਹੈ। ਬੈਂਗਲੁਰੂ ਨੇ ਮੰਗਲਵਾਰ ਨੂੰ ਐਮ ਚਿੰਨਾਸਵਾਮੀ ਸਟੇਡੀਅਮ ‘ਚ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਲਖਨਊ ਨੇ 20 ਓਵਰਾਂ ‘ਚ 5 ਵਿਕਟਾਂ ‘ਤੇ 181 ਦੌੜਾਂ ਬਣਾਈਆਂ। ਇਸ ਦੇ ਜਵਾਬ ‘ਚ ਬੇਂਗਲੁਰੂ ਦੀ ਟੀਮ ਆਪਣੇ ਘਰੇਲੂ ਮੈਦਾਨ ‘ਤੇ 19.4 ਓਵਰਾਂ ‘ਚ 153 ਦੌੜਾਂ ‘ਤੇ ਆਲ ਆਊਟ ਹੋ ਗਈ।