IPL-2024 : ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ ਜਾਰੀ
ਲਖਨਊ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਲਿਆ ਫੈਸਲਾ
ਲਖਨਊ ਨੂੰ ਲੱਗਿਆ ਪਹਿਲਾ ਝਟਕਾ
ਜਾਣੋ ਲਾਈਵ ਸਕੋਰ
ਚੰਡੀਗੜ੍ਹ,12ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ 224 ਦਾ 26ਵਾਂ ਮੈਚ ਅੱਜ ਲਖਨਊ ਸੁਪਰ ਜਾਇੰਟਸ ਅਤੇ ਦਿੱਲੀ ਕੈਪੀਟਲਸ ਵਿਚਕਾਰ ਲਖਨਊ ਵਿੱਚ ਖੇਡਿਆ ਜਾ ਰਿਹਾ ਹੈ। ਲਖਨਊ ਨੇ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ (ਏਕਾਨਾ) ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਨੇ 4 ਓਵਰਾਂ ‘ਚ ਇਕ ਵਿਕਟ ਦੇ ਨੁਕਸਾਨ ‘ਤੇ 40 ਦੌੜਾਂ ਬਣਾ ਲਈਆਂ ਹਨ। ਕਪਤਾਨ ਕੇਐਲ ਰਾਹੁਲ ਅਤੇ ਦੇਵਦੱਤ ਪਾਡਿਕਲ ਕਰੀਜ਼ ‘ਤੇ ਹਨ। ਇਸ ਤੋਂ ਪਹਿਲਾਂ ਕਵਿੰਟਨ ਡੀ ਕਾਕ 19 ਦੌੜਾਂ ਬਣਾ ਕੇ ਆਊਟ ਹੋ ਗਏ।