IPL 2024 ਦਾ ਦੂਜਾ ਕੁਆਲੀਫਾਇਰ ਮੈਚ ਅੱਜ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ
ਚੰਡੀਗੜ੍ਹ, 24ਮਈ (ਵਿਸ਼ਵ ਵਾਰਤਾ)- ਅੱਜ IPL 2024 ਦਾ ਦੂਜਾ ਕੁਆਲੀਫਾਇਰ ਮੈਚ ਰਾਜਸਥਾਨ ਰਾਇਲਜ਼ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਹੋਵੇਗਾ। ਇਹ ਮੈਚ ਐੱਮਏ ਚਿਦੰਬਰਮ ਸਟੇਡੀਅਮ (ਚੇਪੌਕ), ਚੇਨਈ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗੀ। ਇਸ ਮੈਚ ਨੂੰ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚੇਗੀ ਜਿੱਥੇ ਉਸ ਦਾ ਸਾਹਮਣਾ ਕੋਲਕਾਤਾ ਨਾਈਟ ਰਾਈਡਰਜ਼ ਨਾਲ ਹੋਵੇਗਾ। ਇਸ ਸੀਜ਼ਨ ‘ਚ ਹਾਰਨ ਵਾਲੀ ਟੀਮ ਦਾ ਸਫਰ ਇੱਥੇ ਹੀ ਖਤਮ ਹੋਵੇਗਾ।