IPL 2024 ਦੇ ਪਹਿਲੇ ਪੜਾਅ ਦਾ ਸ਼ਡਿਊਲ ਜਾਰੀ- 22 ਮਾਰਚ ਤੋਂ ਹੋਵੇਗਾ ਆਗਾਜ਼
ਚੰਡੀਗੜ੍ਹ,22ਫਰਵਰੀ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ-2024 ਦਾ ਸ਼ਡਿਊਲ ਅੱਜ ਜਾਰੀ ਕੀਤਾ ਗਿਆ ਹੈ। ਇਹ ਲੀਗ 22 ਮਾਰਚ ਤੋਂ ਸ਼ੁਰੂ ਹੋਣ ਜਾ ਰਹੀ ਹੈ। ਓਪਨਿੰਗ ਮੈਚ ਵਿੱਚ ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਦੀਆਂ ਟੀਮਾਂ ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਿੜਨਗੀਆਂ। ਆਈਪੀਐਲ ਗਵਰਨਿੰਗ ਕੌਂਸਲ ਨੇ ਅੱਜ ਪਹਿਲੇ 21 ਮੈਚਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਇਹ ਮੈਚ ਦੇਸ਼ ਦੀਆਂ 10 ਵੱਖ-ਵੱਖ ਥਾਵਾਂ ‘ਤੇ ਖੇਡੇ ਜਾਣਗੇ। ਪਹਿਲੇ ਪੜਾਅ ਵਿੱਚ 22 ਮਾਰਚ ਤੋਂ 7 ਅਪ੍ਰੈਲ ਤੱਕ ਦਾ ਪ੍ਰੋਗਰਾਮ ਐਲਾਨਿਆ ਗਿਆ ਹੈ। ਇਸ ਸਮੇਂ ਦੌਰਾਨ, 17 ਦਿਨਾਂ ਵਿੱਚ 21 ਮੈਚ ਖੇਡੇ ਜਾਣਗੇ, ਜਿਸ ਵਿੱਚ 4 ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਸ਼ਾਮਲ ਹੋਣਗੇ। ਸਾਰੇ ਚਾਰ ਡਬਲ ਹੈਡਰ ਮੈਚ ਵੀਕੈਂਡ ‘ਤੇ ਹੋਣਗੇ। ਦਿਨ ਦਾ ਪਹਿਲਾ ਮੈਚ 3:30 ਵਜੇ ਤੋਂ ਖੇਡਿਆ ਜਾਵੇਗਾ ਜਦਕਿ ਦੂਜਾ ਮੈਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਆਗਾਮੀ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਆਈਪੀਐਲ ਦੇ ਬਾਕੀ ਮੈਚਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।