IPL-2024 : ਪੰਜਾਬ ਕਿੰਗਜ਼ ਦੀ ਜੇਤੂ ਸ਼ੁਰੂਆਤ
ਦਿੱਲੀ ਕੈਪੀਟਲਜ਼ ਨੂੰ 4 ਵਿਕਟਾਂ ਨਾਲ ਹਰਾਇਆ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ)- ਪੰਜਾਬ ਕਿੰਗਜ਼ ਨੇ IPL-2024 ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਸ਼ਿਖਰ ਧਵਨ ਦੀ ਕਪਤਾਨੀ ਵਾਲੀ ਪੰਜਾਬ ਕਿੰਗਜ਼ ਨੇ ਸੀਜ਼ਨ ਦੇ ਪਹਿਲੇ ਡਬਲ ਹੈਡਰ ਮੈਚ ਵਿੱਚ ਦਿੱਲੀ ਕੈਪੀਟਲਜ਼ (ਡੀਸੀ) ਨੂੰ 4 ਵਿਕਟਾਂ ਨਾਲ ਹਰਾਇਆ। ਮੋਹਾਲੀ ਦੇ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ‘ਚ ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 174 ਦੌੜਾਂ ਬਣਾਈਆਂ ਅਤੇ ਪੰਜਾਬ ਨੂੰ 175 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਪੰਜਾਬ ਨੇ 6 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਪੰਜਾਬ ਲਈ ਹਰਸ਼ਲ ਪਟੇਲ ਅਤੇ ਅਰਸ਼ਦੀਪ ਸਿੰਘ ਨੇ ਦੋ-ਦੋ ਵਿਕਟਾਂ ਲਈਆਂ। ਕਾਗਿਸੋ ਰਬਾਡਾ, ਹਰਪ੍ਰੀਤ ਬਰਾੜ ਅਤੇ ਰਾਹੁਲ ਚਾਹਰ ਨੂੰ ਇਕ-ਇਕ ਵਿਕਟ ਮਿਲੀ। ਪੰਜਾਬ ਲਈ ਸੈਮ ਕੁਰਨ ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਉਸ ਨੇ 47 ਗੇਂਦਾਂ ‘ਤੇ 63 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਟਾਸ ਹਾਰ ਕੇ ਦਿੱਲੀ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 9 ਵਿਕਟਾਂ ‘ਤੇ 174 ਦੌੜਾਂ ਬਣਾਈਆਂ। ਦਿੱਲੀ ਲਈ ਸ਼ੋਈ ਹੋਪ ਨੇ 25 ਗੇਂਦਾਂ ‘ਤੇ ਸਭ ਤੋਂ ਵੱਧ 33 ਦੌੜਾਂ ਬਣਾਈਆਂ।