IPL-2024 : ਮੁਲਾਂਪੁਰ ‘ਚ ਪੰਜਾਬ ਕਿੰਗਜ਼ ਤੇ ਰਾਜਸਥਾਨ ਥੋੜ੍ਹੀ ਦੇਰ ‘ਚ ਹੋਣਗੇ ਆਹਮੋ-ਸਾਹਮਣੇ
ਪੜ੍ਹੋ, ਰਾਜਸਥਾਨ ਨੇ ਟਾਸ ਜਿੱਤ ਤੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)- ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 27ਵੇਂ ਮੈਚ ਵਿੱਚ ਅੱਜ ਪੰਜਾਬ ਕਿੰਗਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਰਾਜਸਥਾਨ ਰਾਇਲਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।