IPL-2024 ਵਿੱਚ ਅੱਜ ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਆਹਮੋ-ਸਾਹਮਣੇ
ਪੜ੍ਹੋ, ਪੰਜਾਬ ਤੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ)-ਇੰਡੀਅਨ ਪ੍ਰੀਮੀਅਰ ਲੀਗ ਦੇ 17ਵੇਂ ਸੀਜ਼ਨ ਦਾ 17ਵਾਂ ਮੈਚ ਅੱਜ ਗੁਜਰਾਤ ਟਾਈਟਨਜ਼ ਅਤੇ ਪੰਜਾਬ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਸੀਜ਼ਨ ਦਾ 17ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਦੋਵਾਂ ਟੀਮਾਂ ਦਾ ਇਸ ਸੈਸ਼ਨ ਦਾ ਇਹ ਚੌਥਾ ਮੈਚ ਹੈ। ਗੁਜਰਾਤ ਤਿੰਨ ਮੈਚਾਂ ਵਿੱਚ ਦੋ ਜਿੱਤਾਂ ਨਾਲ ਅੰਕ ਸੂਚੀ ਵਿੱਚ ਪੰਜਵੇਂ ਸਥਾਨ ’ਤੇ ਹੈ। ਦੂਜੇ ਪਾਸੇ ਪੰਜਾਬ ਨੇ ਤਿੰਨ ਵਿੱਚੋਂ ਸਿਰਫ਼ ਇੱਕ ਮੈਚ ਜਿੱਤਿਆ ਹੈ ਅਤੇ ਉਹ ਟੇਬਲ ਵਿੱਚ ਅੱਠਵੇਂ ਸਥਾਨ ’ਤੇ ਹੈ।