IPL 2025 : ਰਾਜਸਥਾਨ ਨੇ ਇਸ ਸੀਜ਼ਨ ‘ਚ ਆਪਣੀ ਪਹਿਲੀ ਜਿੱਤ ਕੀਤੀ ਹਾਸਲ ; ਚੇਨਈ ਨੂੰ 6 ਦੌੜਾਂ ਨਾਲ ਹਰਾਇਆ
ਚੰਡੀਗੜ੍ਹ, 31ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (IPL) 2025 ਸੀਜ਼ਨ 18 ਵਿੱਚ ਚੇਨਈ ਸੁਪਰ ਕਿੰਗਜ਼ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਟੀਮ ਨੂੰ ਰਾਜਸਥਾਨ ਰਾਇਲਜ਼ ਨੇ ਆਪਣੇ ਘਰੇਲੂ ਮੈਦਾਨ ਗੁਹਾਟੀ ਵਿੱਚ 6 ਦੌੜਾਂ ਨਾਲ ਹਰਾਇਆ। ਇਸ ਦੇ ਨਾਲ ਹੀ ਰਾਜਸਥਾਨ ਨੇ ਇਸ ਸੀਜ਼ਨ ਵਿੱਚ ਆਪਣੀ ਪਹਿਲੀ ਜਿੱਤ ਹਾਸਲ ਕੀਤੀ ਹੈ।
ਐਤਵਾਰ ਨੂੰ ਖੇਡੇ ਗਏ ਦੂਜੇ ਮੈਚ ਵਿੱਚ, ਚੇਨਈ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੀ ਹੋਈ 20 ਓਵਰਾਂ ਵਿੱਚ 6 ਵਿਕਟਾਂ ‘ਤੇ ਸਿਰਫ਼ 176 ਦੌੜਾਂ ਹੀ ਬਣਾ ਸਕੀ। ਰਵਿੰਦਰ ਜਡੇਜਾ 32 ਦੌੜਾਂ ਬਣਾ ਕੇ ਨਾਬਾਦ ਰਹੇ। ਕਪਤਾਨ ਰਿਤੁਰਾਜ ਗਾਇਕਵਾੜ ਨੇ 63 ਦੌੜਾਂ ਦੀ ਪਾਰੀ ਖੇਡੀ। ਟਾਸ ਹਾਰਨ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ 20 ਓਵਰਾਂ ਵਿੱਚ 9 ਵਿਕਟਾਂ ‘ਤੇ 182 ਦੌੜਾਂ ਬਣਾਈਆਂ।
ਨਿਤੀਸ਼ ਰਾਣਾ ਨੇ 36 ਗੇਂਦਾਂ ਵਿੱਚ 81 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਕਪਤਾਨ ਰਿਆਨ ਪਰਾਗ ਨੇ 37 ਦੌੜਾਂ ਬਣਾਈਆਂ। ਖਲੀਲ ਅਹਿਮਦ, ਨੂਰ ਅਹਿਮਦ ਅਤੇ ਮਾਥਿਸ਼ ਪਥੀਰਾਨਾ ਨੇ 2-2 ਵਿਕਟਾਂ ਲਈਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/