IPL 2025 : ਇੰਡੀਅਨ ਪ੍ਰੀਮੀਅਰ ਲੀਗ ਦਾ ਪਹਿਲਾ ਡਬਲ ਹੈਡਰ ਅੱਜ
ਦਿਨ ਦੇ ਦੂਜੇ ਮੈਚ ‘ਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ (Indian Premier League) ਦੇ 18ਵੇਂ ਸੀਜ਼ਨ ਦਾ ਪਹਿਲਾ ਡਬਲ ਹੈਡਰ (ਇੱਕ ਦਿਨ ਵਿੱਚ 2 ਮੈਚ) ਅੱਜ ਖੇਡਿਆ ਜਾਵੇਗਾ। ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਮੁੰਬਈ ਇੰਡੀਅਨਜ਼ (MI) ਵਿਚਕਾਰ ਹੋਵੇਗਾ।
ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7:30 ਵਜੇ ਐਮਏ ਚਿਦੰਬਰਮ, ਚੇਪੌਕ ਸਟੇਡੀਅਮ, ਚੇਨਈ ਵਿਖੇ ਸ਼ੁਰੂ ਹੋਵੇਗਾ। ਜਦਕਿ ਮੈਚ ਲਈ ਟਾਸ ਸ਼ਾਮ 7:00 ਹੋਵੇਗੀ।
ਦੱਸ ਦਈਏ ਕਿ ਦਿਨ ਦੇ ਪਹਿਲੇ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ (SRH) ਦਾ ਸਾਹਮਣਾ ਰਾਜਸਥਾਨ ਰਾਇਲਜ਼ (RR) ਨਾਲ ਹੈਦਰਾਬਾਦ ਵਿੱਚ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/