IPL 2025 : ਅੱਜ ਦਿੱਲੀ ਕੈਪੀਟਲਜ਼ ਤੇ ਰਾਜਸਥਾਨ ਰਾਇਲਜ਼ ਹੋਣਗੇ ਆਹਮੋ-ਸਾਹਮਣੇ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ) IPL 2025 : ਇੰਡੀਅਨ ਪ੍ਰੀਮੀਅਰ ਲੀਗ 2025 ਦੇ 32ਵੇਂ ਮੈਚ ਵਿੱਚ ਅੱਜ ਦਿੱਲੀ ਕੈਪੀਟਲਜ਼ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਘਰੇਲੂ ਮੈਦਾਨ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ, ਮੈਚ ਲਈ ਟਾਸ ਸ਼ਾਮ 7:00 ਵਜੇ ਹੋਵੇਗੀ।
ਦਿੱਲੀ ਕੈਪੀਟਲਜ਼ ਨੇ ਇਸ ਸੀਜ਼ਨ ਵਿੱਚ ਹੁਣ ਤੱਕ 5 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 4 ਜਿੱਤੇ ਹਨ ਅਤੇ ਟੀਮ 8 ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਜਦੋਂ ਕਿ ਰਾਜਸਥਾਨ ਰਾਇਲਜ਼ ਨੇ ਹੁਣ ਤੱਕ 6 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 2 ਮੈਚ ਜਿੱਤੇ ਹਨ ਅਤੇ ਉਹ 4 ਅੰਕਾਂ ਨਾਲ ਅੰਕ ਸੂਚੀ ਵਿੱਚ 8ਵੇਂ ਨੰਬਰ ‘ਤੇ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/