IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ
RCB ਨੇ ਪੰਜਾਬ ਨੂੰ ਦਿੱਤਾ 191 ਦੌੜਾਂ ਦਾ ਟੀਚਾ

ਗੁਜਰਾਤ, 3 ਜੂਨ (ਵਿਸ਼ਵ ਵਾਰਤਾ): ਆਈਪੀਐਲ ਦੇ 18ਵੇਂ ਸੀਜ਼ਨ ਦਾ ਫਾਈਨਲ ਅੱਜ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਕਾਰ ਜਾਰੀ ਹੈ। ਦੋਵੇਂ ਟੀਮਾਂ ਆਪਣੇ ਪਹਿਲੇ ਖਿਤਾਬ ਦੀ ਉਡੀਕ ਕਰ ਰਹੀਆਂ ਹਨ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਪੰਜਾਬ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਆਰਸੀਬੀ ਨੇ 20 ਓਵਰਾਂ ਵਿੱਚ 9 ਵਿਕਟਾਂ ਗੁਆ ਕੇ ਪੰਜਾਬ ਨੂੰ 191 ਦੌੜਾਂ ਦਾ ਟੀਚਾ ਦਿੱਤਾ ਹੈ























