IPL 2025 : ਗੁਜਰਾਤ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

ਚੰਡੀਗੜ੍ਹ, 7ਅਪ੍ਰੈਲ(ਵਿਸ਼ਵ ਵਾਰਤਾ) IPL 2025 : Indian Premier League ਦੇ 18ਵੇਂ ਸੀਜ਼ਨ ਦੇ 19ਵੇਂ ਮੈਚ ਵਿੱਚ ਗੁਜਰਾਤ ਟਾਈਟਨਸ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ। ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ‘ਚ ਖੇਡੇ ਗਏ ਮੈਚ ‘ਚ ਹੈਦਰਾਬਾਦ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 152 ਦੌੜਾਂ ਬਣਾਈਆਂ। ਜਿਸ ਤੋਂ ਬਾਅਦ ਗੁਜਰਾਤ ਦੀ ਟੀਮ ਨੇ 16.4 ਓਵਰਾਂ ਵਿੱਚ 3 ਵਿਕਟਾਂ ਗੁਆ ਕੇ 153 ਦੌੜਾਂ ਬਣਾ ਕੇ ਮੈਚ ਜਿੱਤ ਲਿਆ।
ਗੁਜਰਾਤ ਦੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਵਾਸ਼ਿੰਗਟਨ ਸੁੰਦਰ ਨੇ ਸ਼ਾਨਦਾਰ ਪਾਰੀ ਖੇਡੀ।

ਗੁਜਰਾਤ ਲਈ ਮੁਹੰਮਦ ਸਿਰਾਜ ਨੇ ਸਭ ਤੋਂ ਵੱਧ ਵਿਕਟਾਂ ਲਈਆਂ। ਉਸ ਨੇ 4 ਓਵਰਾਂ ਵਿੱਚ 17 ਦੌੜਾਂ ਦੇ ਕੇ 4 ਵਿਕਟਾਂ ਲਈਆਂ।

https://x.com/IPL/status/1908940346211328060
ਇਹ IPL 2025 ਵਿੱਚ ਗੁਜਰਾਤ ਦੀ ਲਗਾਤਾਰ ਤੀਜੀ ਜਿੱਤ ਹੈ, ਜਦਕਿ ਹੈਦਰਾਬਾਦ ਦੀ ਟੀਮ ਨੂੰ ਲਗਾਤਾਰ ਚੌਥੀ ਹਾਰ ਦਾ ਸਾਹਮਣਾ ਕਰਨਾ ਪਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























